ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਭੁੰਸਲਾ ਦੇ ਵਿਦਿਆਰਥੀਆਂ ਨੇ ਜਿੱਤੇ 6 ਕਾਂਸੀ ਦੇ ਤਗਮੇ
ਗੂਹਲਾ ਚੀਕਾ, 21 ਅਕਤੂਬਰ (ਓ. ਪੀ.
ਗੂਹਲਾ ਚੀਕਾ, 21 ਅਕਤੂਬਰ (ਓ.ਪੀ. ਸੈਣੀ)- ਭੁੰਸਲਾ ਅਕਾਲ ਅਕੈਡਮੀ ਭੁੰਸਲਾ ਦੇ ਵਿਦਿਆਰਥੀਆਂ ਨੇ 10ਵੀਂ ਜੂਨੀਅਰ/ਸਬ-ਜੂਨੀਅਰ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਕਾਂਸੀ ਦੇ ਤਗਮੇ ਜਿੱਤ ਕੇ ਅਕੈਡਮੀ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਵਿੱਚ ਦੇਸ਼ ਦੇ 21 ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਹਰਿਆਣਾ ਦੀ ਟੀਮ ਨੇ ਸਮੁੱਚੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ। ਚੈਂਪੀਅਨਸ਼ਿਪ ਵਿੱਚ ਅਕਾਲ ਅਕੈਡਮੀ ਭੁੰਸਲਾ ਦੇ ਛੇ ਵਿਦਿਆਰਥੀਆਂ ਸੁਖਮਨ ਕੌਰ, ਪ੍ਰਜਵਲ ਕੌਰ, ਅਪਾਰਦੀਪ ਸਿੰਘ, ਕਰਮਵੀਰ ਸਿੰਘ, ਏਕਨੂਰ ਸਿੰਘ ਤੇ ਨਵਜੋਤ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਆਪਣੇ ਨਾਂਅ ਕੀਤੇ। ਇਸ ਮਾਣਮੱਤੀ ਪ੍ਰਾਪਤੀ ਪਿੱਛੇ ਅਕੈਡਮੀ ਦੇ ਗੱਤਕਾ ਕੋਚ ਸੁਖਚੈਨ ਸਿੰਘ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਵਿਸ਼ੇਸ਼ ਯੋਗਦਾਨ ਰਿਹਾ। ਅਕੈਡਮੀ ਦੇ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਗੱਤਕਾ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।