ਸਮਾਜ ਸੇਵਾ ਲਹਿਰ ਘਨੌਲੀ ਨੇ ਮਲੇਰੀਆ ਤੇ ਮੱਛਰਾਂ ਤੋਂ ਬਚਾਅ ਲਈ ਪਿੰਡ ’ਚ ਸਪਰੇਅ ਕਰਵਾਈ
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੀ ਰੋਕਥਾਮ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ।
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚ ਮੱਛਰਾਂ ਦੀ ਰੋਕਥਾਮ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਪਰੇਅ ਕਰਵਾਈ ਗਈ। ਇਸ ਉਪਰਾਲੇ ਦਾ ਮਕਸਦ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾ ਨੇ ਕਿਹਾ ਕਿ ਸਮਾਜ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਪਿੰਡ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਿਅਕਤੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪਿੰਡ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਵੇ, ਤਾਂ ਪਿੰਡ ਨੂੰ ਹੋਰ ਵੀ ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾ, ਗੁਰਦੀਪ ਸਿੰਘ ਲਹਿਰਾ, ਜਸਵੀਰ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ।