ਲੱਖਾਂ ਰੁਪਏ ਦੀ ਕੀਮਤ ਦੀ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇ ਐਂਟੀ-ਨਾਰਕੋਟਿਕਸ ਸੈੱਲ ਦੀ ਇੱਕ ਟੀਮ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਕੀਮਤ ਦੀ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਭੀਮ ਸਿੰਘ ਪੁੱਤਰ ਫੱਕਰ ਸਿੰਘ ਵਾਸੀ ਬਾਜ਼ੀਗਰ ਮੁਹੱਲਾ ਪਿੰਡ ਨੇਜਾਡੇਲਾ ਕਲਾਂ ਸਿਰਸਾ ਵਜੋਂ ਹੋਈ ਹੈ।
ਸਿਰਸਾ, 23 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇ ਐਂਟੀ-ਨਾਰਕੋਟਿਕਸ ਸੈੱਲ ਦੀ ਇੱਕ ਟੀਮ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਕੀਮਤ ਦੀ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਭੀਮ ਸਿੰਘ ਪੁੱਤਰ ਫੱਕਰ ਸਿੰਘ ਵਾਸੀ ਬਾਜ਼ੀਗਰ ਮੁਹੱਲਾ ਪਿੰਡ ਨੇਜਾਡੇਲਾ ਕਲਾਂ ਸਿਰਸਾ ਵਜੋਂ ਹੋਈ ਹੈ। ਐਂਟੀ-ਨਾਰਕੋਟਿਕਸ ਸੈੱਲ ਦੇ ਇੰਚਾਰਜ ਨੇ ਦੱਸਿਆ ਕਿ ਸੈੱਲ ਦੀ ਇੱਕ ਟੀਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪਿੰਡ ਨੇਜਾਡੇਲਾ ਕਲਾਂ ਨੇੜੇ ਗਸ਼ਤ ਤੇ ਜਾਂਚ ਕਰ ਰਹੀ ਸੀ। ਇਸੇ ਦੌਰਾਨ ਇੱਕ ਵਿਅਕਤੀ ਨੂੰ ਸੜਕ ‘ਤੇ ਆਉਂਦੇ ਦੇਖਿਆ ਗਿਆ ਜਿਸ ਦੇ ਹੱਥ ਵਿੱਚ ਇੱਕ ਪਲਾਸਟਿਕ ਗੱਟਾ ਸਿਰ ‘ਤੇ ਚੁੱਕਿਆ ਹੋਇਆ ਸੀ। ਪੁਲਿਸ ਟੀਮ ਨੂੰ ਦੇਖ ਕੇ ਉਸਨੇ ਅਚਾਨਕ ਪਲਾਸਟਿਕ ਗੱਟਾ ਸੁੱਟ ਦਿੱਤਾ ਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਕਤ ਵਿਅਕਤੀ ਨੂੰ ਮੌਕੇ ‘ਤੇ ਹੀ ਫੜ ਲਿਆ ਤੇ ਇੱਕ ਗਜ਼ਟਿਡ ਅਧਿਕਾਰੀ ਦੀ ਹਾਜ਼ਰੀ ਵਿੱਚ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਤਾਂ ਉਸ ’ਚੋਂ ਭੁੱਕੀ ਬਰਾਮਦ ਹੋਈ ਜੋ ਤੋਲਣ ‘ਤੇ 24 ਕਿਲੋ 567 ਗ੍ਰਾਮ ਬਣੀ। ਪੁਲਿਸ ਨੇ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਲਿਆ ਤੇ ਦੋਸ਼ੀ ਵਿਰੁੱਧ ਸਦਰ ਥਾਣੇ ‘ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਲਈ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।