25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ

ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸੰਬੰਧੀ 25 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 25-10-2026
ਰਤੀਆ, 24 ਅਕਤੂਬਰ (ਬੇਅੰਤ ਕੌਰ ਮੰਡੇਰ)- ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸੰਬੰਧੀ 25 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ 27 ਅਕਤੂਬਰ ਨੂੰ ਪਾਠ ਦਾ ਭੋਗ ਪਾਇਆ ਜਾਵੇਗਾ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਲਈ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਜੋਸ਼ੋ-ਖਰੋਸ਼ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ, ਬੰਟੀ ਮੋਂਗਾ, ਚਰਨਜੀਤ ਸਿੰਘ, ਸਰਵਜੀਤ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ, ਜੱਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਅੰਤਰੰਗ ਫਾਊਂਡੇਸ਼ਨ ’ਚ ਹੋਈ ਚੋਣ ਅਗਲੀ ਖ਼ਬਰ ਇੰਸਪੈਕਟਰ ਖੋਸਲਾ ਦੀ ਅਗਵਾਈ ਵਿਚ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਇੰਟਰਨੈਸ਼ਨਲ ਹੋਟਲ ਦੀ ਚੈਕਿੰਗ
Ad Position 24