25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦੀਵਾਲੀ ਮੌਕੇ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ-ਉਪ-ਮੰਡਲ ਮੈਜਿਸਟ੍ਰੇਟ

ਯਮੁਨਾਨਗਰ, 24 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਦੀਵਾਲੀ ਮੌਕੇ ਹਵਾ ਦੀ ਗੁਣਵੱਤਾ ਅਤੇ ਜਨਤਕ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਥਾਵਾਂ ‘ਤੇ ਅਸਥਾਈ ਦੁਕਾਨਾਂ ਲਈ ਆਰਜ਼ੀ ਲਾਇਸੰਸ ਜਾਰੀ ਕਰੇਗਾ। ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਯਮੁਨਾਨਗਰ ਪ੍ਰੀਤੀ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਪ-ਮੰਡਲ ਮੈਜਿਸਟ੍ਰੇਟ (ਸਿਵਲ) ਜਗਾਧਰੀ ਵਿਸ਼ਵਨਾਥ ਨੇ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਦਿਲਚਸਪੀ ਰੱਖਣ ਵਾਲੇ ਵਿਅਕਤੀ ਨਿਰਧਾਰਤ ਸਮੇਂ ਦੇ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 25-10-2026
ਯਮੁਨਾਨਗਰ, 24 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਦੀਵਾਲੀ ਮੌਕੇ ਹਵਾ ਦੀ ਗੁਣਵੱਤਾ ਅਤੇ ਜਨਤਕ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਥਾਵਾਂ ‘ਤੇ ਅਸਥਾਈ ਦੁਕਾਨਾਂ ਲਈ ਆਰਜ਼ੀ ਲਾਇਸੰਸ ਜਾਰੀ ਕਰੇਗਾ। ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਯਮੁਨਾਨਗਰ ਪ੍ਰੀਤੀ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਪ-ਮੰਡਲ ਮੈਜਿਸਟ੍ਰੇਟ (ਸਿਵਲ) ਜਗਾਧਰੀ ਵਿਸ਼ਵਨਾਥ ਨੇ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਦਿਲਚਸਪੀ ਰੱਖਣ ਵਾਲੇ ਵਿਅਕਤੀ ਨਿਰਧਾਰਤ ਸਮੇਂ ਦੇ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਸਥਾਈ ਦੁਕਾਨਾਂ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਵਿਸਫੋਟਕ ਨਿਯਮ 2008 ਦੇ ਨਿਯਮ 84 ਤੇ 88 ਸਮੇਤ ਹੋਰ ਲਾਗੂ ਉਪਬੰਧਾਂ ਦੇ ਤਹਿਤ ਕੀਤੀ ਜਾਵੇਗੀ। ਇਸ ਉਪਰਾਲੇ ਦਾ ਉਦੇਸ਼ ਦੀਵਾਲੀ ਦੌਰਾਨ ਪਟਾਕਿਆਂ ਦੀ ਵਿਕਰੀ ਨੂੰ ਨਿਰਧਾਰਤ ਖੇਤਰਾਂ ਤੱਕ ਸੀਮਿਤ ਕਰਨਾ, ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਆਰਜ਼ੀ ਲਾਇਸੰਸਾਂ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਦਿੱਤੀਆਂ ਜਾ ਸਕਦੀਆਂ ਨੇ ਅਰਜ਼ੀਆਂ ਉਪ-ਮੰਡਲ ਮੈਜਿਸਟ੍ਰੇਟ ਦੱਸਿਆ ਕਿ ਦਿਲਚਸਪੀ ਰੱਖਣ ਵਾਲੇ ਬਿਨੈਕਾਰ 27 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ 1 ਨਵੰਬਰ ਦੇ ਸ਼ਾਮ ਦੇ 5 ਵਜੇ ਤੱਕ ਉਪ-ਮੰਡਲ ਮੈਜਿਸਟ੍ਰੇਟ ਜਗਾਧਰੀ ਦੇ ਦਫ਼ਤਰ ਵਿਖੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਅੰਤਿਮ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਨਿਯਮਾਂ ਅਨੁਸਾਰ ਨਿਰਧਾਰਤ ਸਥਾਨਾਂ ‘ਤੇ ਅਸਥਾਈ ਦੁਕਾਨਾਂ 2 ਨਵੰਬਰ ਨੂੰ ਡਰਾਅ ਆਫ਼ ਲਾਟ ਰਾਹੀਂ ਅਲਾਟ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲਾਇਸੰਸ ਜਾਰੀ ਕਰਨ ਤੇ ਦੁਕਾਨਾਂ ਅਲਾਟ ਕਰਨ ਦੀ ਪ੍ਰਕਿਰਿਆ ਸਮਰੱਥ ਅਧਿਕਾਰੀ ਦੁਆਰਾ ਨਿਰਧਾਰਤ ਨਿਯਮਾਂ ਤੇ ਸ਼ਰਤਾਂ ਅਨੁਸਾਰ ਪੂਰੀ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਓ.ਪੀ. ਜਿੰਦਲ ਪਾਰਕ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜਾਮੀਆ ਮਿਲੀਆ ਯੂਨੀਵਰਸਿਟੀ ਵਿਚ ਹੰਗਾਮੇ ਤੋਂ ਬਾਅਦ ਸਾਰੀਆਂ ਕਲਾਸਾਂ ਆਨਲਾਈਨ ਮੋਡ ’ਚ ਤਬਦੀਲ
Ad Position 24