24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਾਸਪੋਰਟ ਦਫ਼ਤਰ ਦੇ ਸਟਾਫ ਨੇ ਚਲਾਇਆ ਸਫ਼ਾਈ ਅਭਿਆਨ

ਜਲੰਧਰ, 24 ਅਕਤੂਬਰ (ਸ਼ਿਵ)-ਸਵੱਛਤਾ ਪਖਵਾੜੇ ਤਹਿਤ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਖਾਲਸਾ ਕਾਲਜ ਰੇਲਵੇ ਸਟੇਸ਼ਨ ’ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਮੂਹਿਕ ਤੌਰ ’ਤੇ ਸਟੇਸ਼ਨ ਕੰਪਲੈਕਸ ਦੀ ਸਫ਼ਾਈ ਕਰਕੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਸ਼ਿਵ)-ਸਵੱਛਤਾ ਪਖਵਾੜੇ ਤਹਿਤ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਖਾਲਸਾ ਕਾਲਜ ਰੇਲਵੇ ਸਟੇਸ਼ਨ ’ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਮੂਹਿਕ ਤੌਰ ’ਤੇ ਸਟੇਸ਼ਨ ਕੰਪਲੈਕਸ ਦੀ ਸਫ਼ਾਈ ਕਰਕੇ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਅਭਿਆਨ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਸਫ਼ਾਈ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਵਲੋਂ ਸਫ਼ਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਭਾਰਤ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ‘ਗੋਸੀਕੋਨ 2026’ ਅੰਤਰਰਾਸ਼ਟਰੀ ਕਾਨਫਰੰਸ ’ਚ ਡਾ. ਸਤਪਾਲ ਗੁਪਤਾ ਨੂੰ ਬਤੌਰ ਫੈਕਲਟੀ ਮਿਲਿਆ ਸੱਦਾ ਨਵੀਂ ਦਿੱਲੀ ਵਿਖੇ ਅੱ... ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ, ਮੰਗ ਪੱਤਰ ਸੌਂਪਿਆ
Ad Position 24