ਸੱਭਿਆਚਾਰਕ ਪ੍ਰੋਗਰਾਮ 28 ਨੂੰ
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਸੈਂਟਰਲ ਵਾਲਮੀਕਿ ਸਭਾ ਜ਼ਿਲ੍ਹਾ ਰੂਪਨਗਰ ਵਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ 28 ਅਕਤੂਬਰ ਨੂੰ ਨਗਰ ਖੇੜਾ ਮੋਰਿੰਡਾ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ, ਸੂਬਾ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕੀ ਤੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ।
ਅਜੀਤ ਡੈਸਕ
26-10-2026