26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤੇ ਜੁਰਮਾਨੇ

ਪੁਰਖਾਲੀ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਡਾ. ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.

Ad Position 21
No active advertisement
ਅਜੀਤ ਡੈਸਕ 26-10-2026
ਪੁਰਖਾਲੀ, 25 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਡਾ.ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਆਨੰਦ ਘਈ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਰਤਗੜ੍ਹ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ’ਤੇ ਕੋਟਪਾ ਐਕਟ ਅਧੀਨ ਉਲੱਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਮੌਕੇ ’ਤੇ ਜੁਰਮਾਨਾ ਕੀਤਾ ਗਿਆ। ਇਸ ਮੌਕੇ ’ਤੇ ਜਗਤਾਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਕੋਟਪਾ ਐਕਟ ਅਧੀਨ ਤੰਬਾਕੂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਲੀ ਪਬਲੀਸਿਟੀ ਦੀ ਮਨਾਹੀ ਹੈ ਅਤੇ ਤੰਬਾਕੂ ਉਤਪਾਦਾਂ ਦੇ ਪੈਕਟਾਂ ਤੇ 85% ਸਿਹਤ ਸਬੰਧੀ ਚੇਤਾਵਨੀ ਹੋਣੀ ਚਾਹੀਦੀ ਹੈ। ਡਰੱਗ ਅਤੇ ਕਾਸਮੈਟਿਕ ਐਕਟ ਅਧੀਨ ਈ.ਸਿਗਰੇਟ ਨੂੰ ਗੈਰ ਕਾਨੂੰਨੀ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ ਦੀ ਧਾਰਾ 7 ਅਧੀਨ ਖੁੱਲ੍ਹੀ ਸਿਗਰੇਟ/ਤੰਬਾਕੂ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਮੌਕੇ ’ਤੇ ਹਰਜੀਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇ.ਜੇ ਐਕਟ ਅਧੀਨ ਕੋਈ ਵੀ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਉਨਾ ਕਿਹਾ ਕਿ ਈ-ਸਿਗਰੇਟ ਵਿਚ ਨਿਕੋਟੀਨ ਹੁੰਦਾ ਹੈ, ਇਸ ਲਈ ਪੰਜਾਬ ਵਿਚ ਈ.ਸਿਗਰੇਟ ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਉਨਾਂ ਤੰਬਾਕੂ ਵਿਕਰੇਤਾਂਵਾ ਨੂੰ ਕਿਹਾ ਕਿ ਐਕਟ ਦੀਆਂ ਧਾਰਾਂਵਾ ਦੀ ਪਾਲਣਾ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ’ ਚ ਨਿੱਕੇ ਵਿਗਿਆਨੀਆਂ ਨੇ ਪ੍ਰੋਜੈਕਟਾਂ ਰਾਹੀਂ ਦਿਖਾਈ ਆਪਣੀ ਪ੍ਰਤਿਭਾ ਸੀਨੀਅਰ ਵਰ... ਅਗਲੀ ਖ਼ਬਰ ਸੱਭਿਆਚਾਰਕ ਪ੍ਰੋਗਰਾਮ 28 ਨੂੰ
Ad Position 24