27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਬੀਗੜ ’ਚ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਤਿਹਾਬਾਦ, 26 ਅਕਤੂਬਰ (ਹਰਬੰਸ ਸਿੰਘ ਮੰਡੇਰ)- ਖੇਤ ਬਚਾਓ ਅਭਿਆਨ ਅਤੇ ਫਸਲ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਤਹਿਤ ਪਿੰਡ ਬੀਗੜ ਵਿਚ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਉਪ-ਮੰਡਲ ਖੇਤੀਬਾੜੀ ਅਧਿਕਾਰੀ ਡਾ.

Ad Position 21
No active advertisement
ਅਜੀਤ ਡੈਸਕ 27-10-2026
ਫ਼ਤਿਹਾਬਾਦ, 26 ਅਕਤੂਬਰ (ਹਰਬੰਸ ਸਿੰਘ ਮੰਡੇਰ)- ਖੇਤ ਬਚਾਓ ਅਭਿਆਨ ਅਤੇ ਫਸਲ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਤਹਿਤ ਪਿੰਡ ਬੀਗੜ ਵਿਚ ਕਿਸਾਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਉਪ-ਮੰਡਲ ਖੇਤੀਬਾੜੀ ਅਧਿਕਾਰੀ ਡਾ. ਸੰਜੇ ਮੇਚੂ ਨੇ ਕੀਤੀ। ਡਾ. ਸੰਜੇ ਮੇਚੂ ਨੇ ਕਿਸਾਨਾਂ ਨੂੰ ਆਪਣੇ ਖੇਤਾਂ ’ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਸ਼ਾਮਲ ਕਰ ਕੇ ਆਪਣੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਸ਼ਾਮਿਲ ਕਰਨਾ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਦਾ ਇੱਕ ਵਧੀਆ ਤਰੀਕਾ ਹੈ। ਤਕਨੀਕੀ ਸਹਾਇਕ ਡਾ. ਕੁਲਵੰਤ ਬਾਜੀਆ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਪਰਾਲੀ ਸਾੜਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ ’ਤੇ ਲਾਲ ਐਂਟਰੀ ਦਰਜ ਕੀਤੀ ਜਾਵੇਗੀ ਤੇ ਕਿਸਾਨ ਵਿਰੁੱਧ ਐਫ.ਆਈ.ਆਰ. ਵੀ ਦਰਜ ਕੀਤੀ ਜਾ ਸਕਦੀ ਹੈ। ਬਲਾਕ ਖੇਤੀਬਾੜੀ ਅਫ਼ਸਰ ਡਾ. ਜੈ ਕੁਮਾਰ ਭੌਰੀਆ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬੇ ’ਚ ਦਾਲਾਂ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਕਿਸਾਨ ਸ਼ਮਸ਼ੇਰ ਸਿੰਘ, ਸਰਪੰਚ ਮਨੋਜ, ਖੇਤੀਬਾੜੀ ਸੁਪਰਵਾਈਜ਼ਰ ਮਨੀਸ਼ ਕੁਮਾਰ ਸਮੇਤ ਲਗਪਗ 70 ਕਿਸਾਨਾਂ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼, ਗੜੇਮਾਰੀ, ਮੰਡੀਆਂ ’ਚ ਮਾੜੇ ਪ੍ਰਬੰਧ ਤੇ ਖਾਦ ਦੀ ਘਾਟ ਨੇ ਕਿਸਾਨਾਂ ਨੂੰ ਸੰਕਟ ’ਚ ਪਾਇਆ-ਸ਼ੈਲਜਾ ਅਗਲੀ ਖ਼ਬਰ ਬਾਬਾ ਗੁਰੂ ਨਾਨਕ ਯੂਨੀਵਰਸਿਟੀ (ਨਨਕਾਣਾ ਸਾਹਿਬ) ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ’ਚ ਸਰਨਾ ਦੀ ਨਿਯੁਕਤੀ
Ad Position 24