ਪੰਚਾਇਤ ਭਵਨ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਪੰਚਾਇਤ ਭਵਨ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਨਗਰ ਕੌਂਸਲ ਦੇ ਚੇਅਰਮੈਨ ਸ਼ਾਂਤੀ ਸਵਰੂਪ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਤੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਵਿਸ਼ੇਸ਼ ਮਹਿਮਾਨ ਸਨ।
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਪੰਚਾਇਤ ਭਵਨ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਨਗਰ ਕੌਂਸਲ ਦੇ ਚੇਅਰਮੈਨ ਸ਼ਾਂਤੀ ਸਵਰੂਪ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਤੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਵਿਸ਼ੇਸ਼ ਮਹਿਮਾਨ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਸਿਟੀ ਮੈਜਿਸਟਰੇਟ ਅਜੈ ਸਿੰਘ ਨੇ ਕੀਤੀ। ਪ੍ਰੋਗਰਾਮ ਦੌਰਾਨ ਬੁਲਾਰਿਆਂ ਨੇ ਭਗਵਾਨ ਵਾਲਮੀਕਿ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਇਸ ਮੌਕੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।