27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੀਂਹ ਤੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕਿਸਾਨਾਂ ਨੇ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀ.

Ad Position 21
No active advertisement
ਅਜੀਤ ਡੈਸਕ 28-10-2026
ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੀਂਹ ਤੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕਿਸਾਨਾਂ ਨੇ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀ.ਕੇ.ਈ. ਦੇ ਸੂਬਾਈ ਪ੍ਰਧਾ ਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਪਿੰਡ ਭਰੋਖਾਂ, ਦੜਬੀ, ਬਰੂਵਾਲੀ, ਰਾਣੀਆਂ, ਨਾਨੂਆਣਾ, ਧੋਤੜ, ਸੁਲਤਾਨਪੁਰੀਆ, ਅਭੋਲੀ, ਨਕੌੜਾ, ਨਾਗਰਾਣਾ, ਮੁਹੰਮਦਪੁਰੀਆ, ਬਾਲਾਸਰ, ਭੜੋਲਿਆਂਵਾਲੀ, ਮੰਗਲੀਆ, ਫਤਿਹਪੁਰੀਆ, ਫਿਰੋਜ਼ਾਬਾਦ, ਚਮਲ ਅਤੇ ਝੋਰਦਾਨਾਲੀ ਸਮੇਤ ਕਈ ਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਰੂਵਾਲੀ ਤੇ ਭਰੋਖਾਂ ’ਚ ਪਿਛਲੇ ਵਰ੍ਹੇ ਹਾੜ੍ਹੀ ਦੀ ਨੁਕਸਾਨੀ ਗਈ ਫ਼ਸਲ ਦਾ ਹਾਲੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਆਵਜ਼ਾ ਪੋਰਟਲ ’ਤੇ ਉਪਲਬਧ ਪ੍ਰਤੀ ਏਕੜ 15,000 ਦਾ ਮੁਆਵਜ਼ਾ ਨਾਕਾਫ਼ੀ ਹੈ। ਇਸ ਨੂੰ ਵਧਾ ਕੇ 50,000 ਪ੍ਰਤੀ ਏਕੜ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਰਾਹਤ ਰਾਸ਼ੀ ਜਾਰੀ ਕੀਤੀ ਜਾਣੀ ਚਾਹੀਦੀ ਹੈ। ਜਿਹੜੇ ਕਿਸਾਨਾਂ ਨੇ ਲਗਾਤਾਰ ਦੋ ਫਸਲਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਬਿਜਾਈ ਸੀਜ਼ਨ ਲਈ ਮੁਫ਼ਤ ਬੀਜ ਅਤੇ ਖਾਦ ਮੁਹੱਈਆ ਕਰਵਾਈ ਜਾਏ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ’ਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਦੀ ਬਾਜ਼ਾਰਾਂ ’ਚ ਛਾਈ ਰੌਣਕ ਔਰਤਾਂ ਵਲੋਂ ਉਤਸ਼ਾਹ ਨਾਲ ਕੀਤੀ ਜਾ ਰਹੀ ਖ਼ਰੀਦਦਾਰੀ ਅਗਲੀ ਖ਼ਬਰ ਆਰ.ਕੇ.ਐਸ.ਡੀ. ਕਾਲਜ ਵਿਖੇ 35ਵਾਂ ਕਾਨਵੋਕੇਸ਼ਨ ਸਮਾਰੋਹ ਕਰਵਾਇਆ
Ad Position 24