ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ ਨੇ ਰਤੀਆ ਅਨਾਜ ਮੰਡੀ ਦਾ ਨਿਰੀਖਣ ਕੀਤਾ
ਰਤੀਆ, 28 ਅਕਤੂਬਰ (ਬੇਅੰਤ ਕੌਰ ਮੰਡੇਰ)- ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ ਨੇ ਰਤੀਆ ਅਨਾਜ ਮੰਡੀ ਦਾ ਨਿਰੀਖਣ ਕੀਤਾ ਤੇ ਮੰਡੀ ਵਿਚ ਉਪਲਬਧ ਖ਼ਰੀਦ, ਕਟਾਈ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਕਮੇਟੀ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੰਡੀ ਵਿਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।
ਰਤੀਆ, 28 ਅਕਤੂਬਰ (ਬੇਅੰਤ ਕੌਰ ਮੰਡੇਰ)- ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ ਨੇ ਰਤੀਆ ਅਨਾਜ ਮੰਡੀ ਦਾ ਨਿਰੀਖਣ ਕੀਤਾ ਤੇ ਮੰਡੀ ਵਿਚ ਉਪਲਬਧ ਖ਼ਰੀਦ, ਕਟਾਈ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਕਮੇਟੀ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੰਡੀ ਵਿਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਮੰਡੀ ’ਚ ਰੋਜ਼ਾਨਾ ਖ਼ਰੀਦ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਦੀ ਉਪਜ ਨਿਯਮਤ ਤੌਰ ’ਤੇ ਖਰੀਦੀ ਜਾ ਸਕੇ ਤੇ ਮੰਡੀ ਵਿਚ ਉਪਜ ਦਾ ਕੋਈ ਬੇਲੋੜਾ ਇਕੱਠਾ ਨਾ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿਚ ਖ਼ਰੀਦ ਤੇ ਕਟਾਈ ਪ੍ਰਕਿਰਿਆ ਸੁਚਾਰੂ ਢੰਗ ਨਾਲ ਤੇ ਇਕ ਦੂਜੇ ਦੇ ਤਾਲਮੇਲ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀ ’ਚ ਖ਼ਰੀਦ ਨਾਲ ਸਬੰਧਿਤ ਕੰਮ ’ਚ ਕੋਈ ਬੇਲੋੜੀ ਦੇਰੀ ਨਾ ਹੋਵੇ ਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ’ਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਨੇ ਮੰਡੀ ਵਿਚ ਮਜ਼ਦੂਰਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਟੈਕਿੰਗ, ਤੋਲ, ਲੋਡਿੰਗ ਤੇ ਹੋਰ ਸਬੰਧਿਤ ਕੰਮਾਂ ’ਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਮੰਡੀ ਵਿੱਚ ਖ਼ਰੀਦ ਅਤੇ ਲਿਫ਼ਟਿੰਗ ਕਾਰਜਾਂ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਅਤੇ ਇਕ ਦੂਜੇ ਨਾਲ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ. ਸੁਰੇਂਦਰ ਸਿੰਘ, ਨਾਇਬ ਤਹਿਸੀਲਦਾਰ ਬਲਵਾਨ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸੰਜੀਵ ਸਚਦੇਵਾ, ਵਪਾਰ ਬੋਰਡ ਦੇ ਪ੍ਰਧਾਨ ਦਰਸ਼ਨ ਕੁਮਾਰ ਗਰਗ, ਹੈਫੇਡ ਮੈਨੇਜਰ ਸੁਭਾਸ਼ ਚੰਦਰ, ਵੇਅਰ ਹਾਊਸ ਮੈਨੇਜਰ ਸੋਮਬੀਰ, ਫੂਡ ਸਪਲਾਈ ਇੰਸਪੈਕਟਰ ਸੰਦੀਪ ਕੁਮਾਰ, ਸੁਨੀਲ ਕੁਮਾਰ, ਸੰਜੇ ਮੋਦੀ ਆਦਿ ਹਾਜ਼ਰ ਸਨ।