1 ਨਵੰਬਰ ਦੀ ਰੈਲੀ ਨੂੰ ਮੁਆਫ਼ੀ ਰੈਲੀ ਦਾ ਨਾਂਅ ਦਿੱਤਾ ਜਾਵੇ - ਤਰਲੋਚਨ ਸਿੰਘ
ਕਰਨਾਲ, 28 ਅਕਤੂਬਰ (ਗੁਰਮੀਤ ਸਿੰਘ ਸੱਗੂ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਰਾਹੁਲ ਗਾਂਧੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 1 ਨਵੰਬਰ ਦੀ ਰੈਲੀ ਨੂੰ ਮੁਆਫ਼ੀ ਰੈਲੀ ਦਾ ਨਾਂਅ ਦਿੱਤਾ ਜਾਵੇ। ਪੱਤਰ ਵਿਚ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਟੇਜ ‘ਤੇ ਖੜ੍ਹੇ ਹੋ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਜਨਤਕ ਤੌਰ ‘ਤੇ ਮੁਆਫ਼ੀ ਮੰਗਣ।
ਕਰਨਾਲ, 28 ਅਕਤੂਬਰ (ਗੁਰਮੀਤ ਸਿੰਘ ਸੱਗੂ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਰਾਹੁਲ ਗਾਂਧੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 1 ਨਵੰਬਰ ਦੀ ਰੈਲੀ ਨੂੰ ਮੁਆਫ਼ੀ ਰੈਲੀ ਦਾ ਨਾਂਅ ਦਿੱਤਾ ਜਾਵੇ। ਪੱਤਰ ਵਿਚ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਟੇਜ ‘ਤੇ ਖੜ੍ਹੇ ਹੋ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ ਜਨਤਕ ਤੌਰ ‘ਤੇ ਮੁਆਫ਼ੀ ਮੰਗਣ। ਤਰਲੋਚਨ ਸਿੰਘ ਨੇ ਕਿਹਾ ਕਿ 1 ਨਵੰਬਰ 1984 ਦੀਆਂ ਦੁਖਦਾਈ ਘਟਨਾਵਾਂ ਦੀ ਯਾਦ ਦਿਵਾਉਂਦਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਘਟਨਾਵਾਂ ਦਾ ਦਰਦ ਅਜੇ ਵੀ ਪ੍ਰਭਾਵਿਤ ਪਰਿਵਾਰਾਂ ਤੇ ਸਮਾਜ ਦੇ ਮੈਂਬਰਾਂ ਦੇ ਦਿਲਾਂ ਵਿਚ ਰਹਿੰਦਾ ਹੈ। ਪੱਤਰ ਵਿਚ ਸਵਾਲ ਕੀਤਾ ਗਿਆ ਹੈ ਕਿ ਹਜ਼ਾਰਾਂ ਪਰਿਵਾਰਾਂ ਦੇ ਦਰਦ ਤੇ ਪੀੜਾ ਦੀ ਯਾਦ ਦਿਵਾਉਣ ਵਾਲੇ ਦਿਨ ਰੈਲੀ ਕਰਨਾ ਕਿਵੇਂ ਉਚਿਤ ਮੰਨਿਆ ਜਾਂਦਾ ਹੈ। ਇਸ ਤਾਰੀਖ ਨਾਲ ਜੁੜੀ ਇਤਿਹਾਸਕ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੂੰ ਆਪਣੇ ਪ੍ਰੋਗਰਾਮ ਦੇ ਫਾਰਮੈਟ ਤੇ ਸੰਦੇਸ਼ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।