28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡੇਰਾਬੱਸੀ ਦੀ ਧਨੌਨੀ ਮੰਡੀ ’ ਚ ਝੋਨੇ ਦੀ ਸਰਕਾਰੀ ਖ਼ਰੀਦ ਠੱਪ , ਕਿਸਾਨਾਂ ਦੀ ਖੱਜਲ - ਖੁਆਰੀ ਵਧੀ ਮੰਡੀ ’ਚ 7000 ਕੁਇੰਟਲ ਫ਼ਸਲ ਵਿਕਣ ਲਈ ਪਈ , ਆੜ੍ਹਤੀਆਂ ਵਲੋਂ ਪ੍ਰਸ਼ਾਸਨ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ

ਡੇਰਾਬੱਸੀ, 28 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਧਨੌਨੀ ਅਨਾਜ ਮੰਡੀ ਵਿਚ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਹਿਲਾਂ ਹੀ ਨਮੀ, ਭਾਅ ਵਿੱਚ ਕਟੌਤੀ ਅਤੇ ਚੁਕਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਕਿਸਾਨਾਂ ਲਈ ਹੁਣ ਖ਼ਰੀਦ ਰੁਕਣਾ ਕਾਰਨ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ।

Ad Position 21
No active advertisement
ਡੇਰਾਬੱਸੀ ਦੀ ਧਨੌਨੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਸੰਬੰਧੀ ਦੱਸਦੇ ਹੋਏ ਕਿਸਾਨ। ਤਸਵੀਰ : ਰਣਬੀਰ ਸਿੰਘ ਪੜ੍ਹੀ 29-10-2026
ਡੇਰਾਬੱਸੀ, 28 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਧਨੌਨੀ ਅਨਾਜ ਮੰਡੀ ਵਿਚ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਹਿਲਾਂ ਹੀ ਨਮੀ, ਭਾਅ ਵਿੱਚ ਕਟੌਤੀ ਅਤੇ ਚੁਕਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਕਿਸਾਨਾਂ ਲਈ ਹੁਣ ਖ਼ਰੀਦ ਰੁਕਣਾ ਕਾਰਨ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਮੰਡੀ ਵਿਚ ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆੜ੍ਹਤੀਆ ਐਸੋਸੀਏਸ਼ਨ ਨੇ ਮਾਰਕੀਟ ਕਮੇਟੀ ਡੇਰਾਬੱਸੀ ਦੇ ਸਕੱਤਰ ਨੂੰ ਲਿਖਤੀ ਪੱਤਰ ਸੌਂਪ ਕੇ ਖ਼ਰੀਦ ਤੁਰੰਤ ਬਹਾਲ ਕਰਵਾਉਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਵਲੋਂ ਪੱਤਰ ਵਿਚ ਦੱਸਿਆ ਗਿਆ ਕਿ ਪਿਛਲੇ ਦੋ ਦਿਨਾਂ ਤੋਂ ਮੰਡੀ ਵਿਚ ਸਰਕਾਰੀ ਖ਼ਰੀਦ ਨਹੀਂ ਹੋ ਰਹੀ, ਜਦਕਿ ਕਿਸਾਨਾਂ ਦੀ ਫ਼ਸਲ ਦੀ ਆਮਦ ਲਗਾਤਾਰ ਜਾਰੀ ਹੈ। ਮੰਡੀ ਵਿਚ ਝੋਨੇ ਦੀਆਂ ਢੇਰੀਆਂ ਖ਼ਰੀਦ ਦੀ ਉਡੀਕ ਵਿਚ ਪਈਆਂ ਹਨ। ਆੜ੍ਹਤੀਆਂ ਦਾ ਕਹਿਣਾ ਹੈ ਕਿ ਜੇਕਰ ਤੁਰੰਤ ਖ਼ਰੀਦ ਸ਼ੁਰੂ ਨਾ ਕਰਵਾਈ ਗਈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਰਾਖੀ ਲਈ ਮੰਡੀਆਂ ਵਿਚ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ, ਜਦਕਿ ਕਣਕ ਦੀ ਬਿਜਾਈ ਦੀਆਂ ਤਿਆਰੀਆਂ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਆੜ੍ਹਤੀਆਂ ਨੇ ਸਵਾਲ ਉਠਾਇਆ ਕਿ ਜਦੋਂ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਪਹੁੰਚ ਰਹੀ ਹੈ ਤਾਂ ਖ਼ਰੀਦ ਦਾ ਟੀਚਾ ਪੂਰਾ ਹੋਣਾ ਕਿਸਾਨਾਂ ਲਈ ਸਜ਼ਾ ਕਿਉਂ ਬਣੇ, ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਏਜੰਸੀ ਦੀ ਥਾਂ ਕਿਸੇ ਹੋਰ ਖ਼ਰੀਦ ਏਜੰਸੀ ਨੂੰ ਜ਼ਿੰਮੇਵਾਰੀ ਸੌਂਪ ਕੇ ਬਾਕੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਈ ਜਾਵੇ। ਉਧਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਮੁਤਾਬਿਕ ਮੰਡੀ ਦੇ ਵਿਚ ਕਰੀਬ 7000 ਕੁਇੰਟਲ ਝੋਨੇ ਦੀ ਫ਼ਸਲ ਵਿਕਣ ਲਈ ਆਈ ਹੋਈ ਹੈ । ਸਰਕਾਰੀ ਟੀਚੇ ਅਨੁਸਾਰ ਹੁੰਦੀ ਹੈ ਖ਼ਰੀਦ - ਵੇਅਰਹਾਊਸ ਇੰਸਪੈਕਟਰ ਪੰਜਾਬ ਰਾਜ ਗੁਦਾਮ ਨਿਗਮ ਦੇ ਵੇਅਰਹਾਊਸ ਇੰਸਪੈਕਟਰ ਸੋਹਨਪ੍ਰੀਤ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਸਰਕਾਰ ਵਲੋਂ ਮੰਡੀਆਂ ਲਈ ਨਿਰਧਾਰਤ ਟੀਚੇ ਦਿੱਤੇ ਜਾਂਦੇ ਹਨ। ਉਨ੍ਹਾਂ ਅਨੁਸਾਰ ਧਨੌਨੀ ਮੰਡੀ ਵਿਚ ਕਰੀਬ 9,380 ਮੀਟ੍ਰਿਕ ਟਨ ਦਾ ਟੀਚਾ ਪੂਰਾ ਹੋਣ ਕਾਰਨ ਬੋਲੀ ਫ਼ਿਲਹਾਲ ਰੋਕੀ ਗਈ ਹੈ। ਅਗਲੀ ਖ਼ਰੀਦ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ। ਉਧਰ ਡੀ.ਐੱਫ.ਐੱਸ.ਸੀ. ਵਰਿੰਦਰ ਕੁਮਾਰ ਨੇ ਆਖਿਆ ਕਿ ਪ੍ਰਸ਼ਾਸਨ ਵਲੋਂ ਇਸ ਦਾ ਕੋਈ ਨਾ ਕੋਈ ਜਲਦ ਹੱਲ ਕੱਢ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ ਕਲਾਗਿਰੀ -2026’ ਫੈਸਟ ਦਾ ਉਦਘਾਟਨ ਦੇਸ਼ ਭਰ ਦੀਆਂ 15 ਯੂਨੀਵਰਸਿਟੀਆਂ ਅਤੇ ਵੱਖ-ਵੱਖ ਸਕੂ...
Ad Position 24