30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐੱਫ.ਐੱਮ.ਜੀ.ਈ. ਪ੍ਰੀਖਿਆ ਨੂੰ ਲੈ ਕੇ ਮੁੜ ਵਿਵਾਦ

ਧੂਰੀ (ਸੰਗਰੂਰ), 30 ਅਕਤੂਬਰ (ਸੰਜੇ ਲਹਿਰੀ)-ਐੱਫ. ਐੱਮ.

Ad Position 21
No active advertisement
ਅਜੀਤ ਡੈਸਕ 31-10-2026
ਧੂਰੀ (ਸੰਗਰੂਰ), 30 ਅਕਤੂਬਰ (ਸੰਜੇ ਲਹਿਰੀ)-ਐੱਫ.ਐੱਮ.ਜੀ.ਈ. ਦੀ ਪ੍ਰੀਖਿਆ ਨੂੰ ਲੈ ਕੇ ਇਕ ਵਾਰ ਫਿਰ ਵਿਦਿਆਰਥੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੀਤੀ 28 ਜੂਨ ਨੂੰ ਹੋਈ ਪ੍ਰੀਖਿਆ ’ਚ ਸਿਲੇਬਸ ਤੋਂ ਬਾਹਰ ਅਤੇ ਬੇਹੱਦ ਔਖੇ ਸਵਾਲ ਪੇਪਰ ਵਿਚ ਆਉਣ ਦੇ ਵਿਰੋਧ ਵਿਚ ਵਿਦਿਆਰਥੀਆਂ ਵਲੋਂ ਸਰਕਾਰ ਖ਼ਿਲਾਫ਼ ਕੀਤੇ ਗਏ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਵਲੋਂ 31 ਅਕਤੂਬਰ ਨੂੰ ਮੁੜ ਪ੍ਰੀਖਿਆ ਸੌਖੇ ਤਰੀਕੇ ਨਾਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਉਮੀਦ ਸੀ ਕਿ ਇਸ ਵਾਰ ਉਨ੍ਹਾਂ ਨੂੰ ਪ੍ਰੀਖਿਆ ਵਿਚ ਦਰਪੇਸ਼ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ, ਪਰ ਮੁੜ ਹੋਣ ਜਾ ਰਹੀ ਪ੍ਰੀਖਿਆ ਤੋਂ ਪਹਿਲਾਂ ਹੀ ਨਵੇਂ ਵਿਵਾਦ ਨੇ ਜਨਮ ਲੈ ਲਿਆ ਹੈ। ਅੱਜ 31 ਅਕਤੂਬਰ ਨੂੰ ਹੋਣ ਜਾ ਰਹੀ ਐਫ.ਐਮ.ਜੀ.ਈ. ਦੀ ਪ੍ਰੀਖਿਆ ਵਿਚ ਪੰਜਾਬ ਦੀਆਂ ਅਨੇਕਾਂ ਵਿਦਿਆਰਥਣਾਂ ਨੂੰ ਯੂ.ਪੀ. ਵਰਗੇ ਸੂਬਿਆਂ ਵਿਚ ਹਜ਼ਾਰਾਂ ਕਿਲੋਮੀਟਰ ਦੂਰ ਪੇਪਰ ਦੇਣ ਜਾਣ ਲਈ ਮਜਬੂਰ ਹੋਣਾ ਪਿਆ ਹੈ। ਪੰਜਾਬ ਨਾਲ ਸਬੰਧਿਤ ਅਨੇਕਾਂ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਵਿਦਿਆਰਥਣਾਂ ਨੂੰ ਪ੍ਰੀਖਿਆ ਦੇਣ ਲਈ ਉੱਤਰ ਪ੍ਰਦੇਸ਼ ਵਰਗੇ ਦੂਰ-ਦੁਰਾਡੇ ਸੂਬਿਆਂ ਵਿਚ ਪ੍ਰੀਖਿਆ ਕੇਂਦਰ ਅਲਾਟ ਕੀਤੇ ਜਾਣ ਕਾਰਨ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਕਿ ਵਿਦਿਆਰਥੀਆਂ ਦੇ ਪੇਪਰ ਪੰਜਾਬ ਦੇ ਸੈਂਟਰਾਂ ਵਿਚ ਹੀ ਲਏ ਜਾ ਸਕਦੇ ਸਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਪਸੰਦ ਦੇ ਪ੍ਰੀਖਿਆ ਕੇਂਦਰਾਂ ਦੀ ਸੂਚੀ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਪਹਿਲ ਦਿੱਤੀ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੀ ਚੋਣ ਸੂਚੀ ਵਿਚ ਚੌਥੇ ਨੰਬਰ ’ਤੇ ਦਰਜ ਦੂਰ-ਦੁਰਾਡੇ ਦੇ ਕੇਂਦਰ ਅਲਾਟ ਕਰ ਦਿੱਤੇ ਗਏ। ਵਿਦਿਆਰਥੀਆਂ ਅਨੁਸਾਰ ਇਸ ਕਾਰਨ ਉਨ੍ਹਾਂ ਨੂੰ ਹਜ਼ਾਰਾਂ ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਪ੍ਰੀਖਿਆ ਦੇਣ ਲਈ ਜਾਣਾ ਪੈ ਰਿਹਾ ਹੈ। ਖ਼ਾਸ ਕਰਕੇ ਲੜਕੀਆਂ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਜਾ ਕੇ ਪ੍ਰੀਖਿਆ ਦੇਣਾ ਸੁਰੱਖਿਆ, ਰਹਿਣ-ਸਹਿਣ ਅਤੇ ਆਰਥਿਕ ਖ਼ਰਚਿਆਂ ਪੱਖੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ। ਵਿਦਿਆਰਥੀਆਂ ਦਾ ਸਵਾਲ ਹੈ ਕਿ ਜਦੋਂ ਪੰਜਾਬ ਵਿਚ ਪ੍ਰੀਖਿਆ ਕੇਂਦਰਾਂ ਦੀ ਚੋਣ ਕੀਤੀ ਗਈ ਸੀ ਤਾਂ ਉਨ੍ਹਾਂ ਨੂੰ ਆਪਣੇ ਹੀ ਸੂਬੇ ਵਿਚ ਕੇਂਦਰ ਕਿਉਂ ਨਹੀਂ ਦਿੱਤੇ ਗਏ। ਵਿਦਿਆਰਥੀਆਂ ਨੇ ਇਸ ਸਮੁੱਚੇ ਮਾਮਲੇ ਨੂੰ ਕੇਂਦਰੀ ਪੱਧਰ ’ਤੇ ਪ੍ਰਬੰਧਕੀ ਖਾਮੀਆਂ ਦਾ ਨਤੀਜਾ ਦੱਸਦਿਆਂ ਮੰਗ ਕੀਤੀ ਹੈ ਕਿ ਪ੍ਰੀਖਿਆ ਕੇਂਦਰਾਂ ਦੀ ਅਲਾਟਮੈਂਟ ਪ੍ਰਕਿਰਿਆ ਦੀ ਸਮੀਖਿਆ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ’ਚ ਗੁਟਖਾ ਅਤੇ ਤੰਬਾਕੂ-ਨਿਕੋਟੀਨ ਯੁਕਤ ਪਾਨ ਮਸਾਲੇ ’ਤੇ ਇਕ ਸਾਲ ਦੀ ਪਾਬੰਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋ... ਅਗਲੀ ਖ਼ਬਰ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਕੀਤਾ ਜਾਵੇਗਾ ਘਿਰਾਓ
Ad Position 24