1984 ਦਾ ਇਨਸਾਫ਼ ਦਿਵਾਉਣ ਅਤੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਵਾਸਤੇ ਗੰਭੀਰ ਹੋਵੇ ਸਰਕਾਰ-ਭੋਗਲ
ਨਵੀਂ ਦਿੱਲੀ,1 ਨਵੰਬਰ(ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਤੇ ਸੀਨੀਅਰ ਅਕਾਲੀ ਆਗੂ ਜਥੇ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਨਵੰਬਰ 1984 ਦੌਰਾਨ ਕਾਂਗਰਸੀ ਹਕੂਮਤ ਸਮੇਂ ਹੋਏ ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇ ਅਤੇ ਨਾਲ ਹੀ ਰਾਜਧਾਨੀ ਵਿਚ ਕਿਸੇ ਢੁਕਵੀਂ ਥਾਂ ’ਤੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਈ ਜਾਵੇ। ਭੋਗਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਵੀ ਕੇਂਦਰ ਵਿਚ ਭਾਜਪਾ ਦੀ ਪੂਰਨ ਬਹੁਮਤ ਦੀ ਸਰਕਾਰ ਆਵੇਗੀ ਤਾਂ ਸਿੱਖਾਂ ਨੂੰ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਨਵੀਂ ਦਿੱਲੀ,1 ਨਵੰਬਰ(ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਤੇ ਸੀਨੀਅਰ ਅਕਾਲੀ ਆਗੂ ਜਥੇ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਨਵੰਬਰ 1984 ਦੌਰਾਨ ਕਾਂਗਰਸੀ ਹਕੂਮਤ ਸਮੇਂ ਹੋਏ ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇ ਅਤੇ ਨਾਲ ਹੀ ਰਾਜਧਾਨੀ ਵਿਚ ਕਿਸੇ ਢੁਕਵੀਂ ਥਾਂ ’ਤੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਈ ਜਾਵੇ। ਭੋਗਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਵੀ ਕੇਂਦਰ ਵਿਚ ਭਾਜਪਾ ਦੀ ਪੂਰਨ ਬਹੁਮਤ ਦੀ ਸਰਕਾਰ ਆਵੇਗੀ ਤਾਂ ਸਿੱਖਾਂ ਨੂੰ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਭੋਗਲ ਨੇ ਕਿਹਾ ਕਿ ਹੁਣ ਲੰਮੇ ਸਮੇਂ ਤੋਂ ਐਨਡੀਏ ਦੀ ਪੂਰਨ ਬਹੁਮਤ ਦੀ ਸਰਕਾਰ ਕੇਂਦਰ ਦੀ ਸੱਤਾ ਵਿਚ ਹੈ, ਇਸ ਲਈ ਸਰਕਾਰ ਨੂੰ, ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ, ਇਸ ਬਾਰੇ ਵੀ ਸਰਕਾਰ ਨੂੰ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਵਾਸਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਕੈਬਨਿਟ ਮੰਤਰੀਆਂ ਨੂੰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ। ਪਰ ਇਸ ਮਾਮਲੇ ’ਚ ਸਰਕਾਰ ਦੀ ਗੰਭੀਰਤਾ ਨਜ਼ਰ ਨਹੀਂ ਆ ਰਹੀ ।