02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ਼ਹਿਰ ਦੇ ਹਲਵਾਈਆਂ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਅਹਿਮ ਮੀਟਿੰਗ

ਫ਼ਿਰੋਜ਼ਪੁਰ, 1 ਨਵੰਬਰ (ਕੁਲਬੀਰ ਸਿੰਘ ਸੋਢੀ)- ਤਿਉਹਾਰਾਂ ਦੇ ਸੀਜ਼ਨ ਤੇ ਆਮ ਦਿਨਾਂ ਦੌਰਾਨ ਲੋਕਾਂ ਨੂੰ ਸ਼ੁੱਧ, ਮਿਲਾਵਟ ਰਹਿਤ ਤੇ ਸੁਰੱਖਿਅਤ ਖ਼ੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਮਿਠਾਈ ਵਿਕ੍ਰੇਤਾਵਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਮੀਟਿੰਗ ਦੌਰਾਨ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ-2006 ਤੇ ਇਸ ਅਧੀਨ ਬਣੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਮਿਠਾਈਆਂ ਦੀ ਤਿਆਰੀ ਤੋਂ ਲੈ ਕੇ ਵਿਕਰੀ ਤੱਕ ਹਰ ਪੜਾਅ ’ਤੇ ਸਫ਼ਾਈ ਤੇ ਗੁਣਵੱਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-11-2026
ਫ਼ਿਰੋਜ਼ਪੁਰ, 1 ਨਵੰਬਰ (ਕੁਲਬੀਰ ਸਿੰਘ ਸੋਢੀ)- ਤਿਉਹਾਰਾਂ ਦੇ ਸੀਜ਼ਨ ਤੇ ਆਮ ਦਿਨਾਂ ਦੌਰਾਨ ਲੋਕਾਂ ਨੂੰ ਸ਼ੁੱਧ, ਮਿਲਾਵਟ ਰਹਿਤ ਤੇ ਸੁਰੱਖਿਅਤ ਖ਼ੁਰਾਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਮਿਠਾਈ ਵਿਕ੍ਰੇਤਾਵਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਮੀਟਿੰਗ ਦੌਰਾਨ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ-2006 ਤੇ ਇਸ ਅਧੀਨ ਬਣੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਮਿਠਾਈਆਂ ਦੀ ਤਿਆਰੀ ਤੋਂ ਲੈ ਕੇ ਵਿਕਰੀ ਤੱਕ ਹਰ ਪੜਾਅ ’ਤੇ ਸਫ਼ਾਈ ਤੇ ਗੁਣਵੱਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਮਿਠਾਈਆਂ ਉੱਪਰ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਦੀ ਸ਼ੁੱਧਤਾ ਤੇ ਫੂਡ ਗ੍ਰੇਡ ਮਿਆਰਾਂ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ। ਵਿਭਾਗ ਵਲੋਂ ਮਿਠਾਈਆਂ ਤਿਆਰ ਕਰਨ ਵਾਲੀਆਂ ਥਾਵਾਂ ਦੇ ਸਥਾਨਾਂ ਦੀ ਨਿਯਮਤ ਸਫ਼ਾਈ ਕਰਨ, ਮੱਖੀਆਂ ਤੇ ਕੀੜੇ-ਮਕੌੜਿਆਂ ਤੋਂ ਬਚਾਅ ਦੇ ਪ੍ਰਬੰਧ ਕਰਨ ਤੇ ਮਿਠਾਈਆਂ ਬਣਾਉਣ ਵਾਲੇ ਕਰਮਚਾਰੀਆਂ ਨੂੰ ਸਾਫ਼ ਕੱਪੜੇ ਤੇ ਹੈੱਡ ਕਵਰ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਹਰੇਕ ਮਿਠਾਈ ਵਿਕਰੇਤਾ ਨੂੰ ਆਪਣੇ ਕਾਰੋਬਾਰ ਦੀ ਕਿਸਮ ਅਨੁਸਾਰ ਵੈਧ ਐੱਫ.ਐੱਸ.ਐੱਸ.ਏ.ਆਈ. ਲਾਇਸੈਂਸ ਜਾਂ ਰਜਿਸਟਰੇਸ਼ਨ ਪ੍ਰਾਪਤ ਕਰਨ ਤੇ ਉਸ ਨੂੰ ਦੁਕਾਨ ਵਿਚ ਪ੍ਰਮੁੱਖ ਸਥਾਨ ’ਤੇ ਪ੍ਰਦਰਸ਼ਿਤ ਕਰਨ ਲਈ ਕਿਹਾ ਗਿਆ। ਮੀਟਿੰਗ ਦਾ ਇਕ ਅਹਿਮ ਪਹਿਲੂ ਇਹ ਵੀ ਰਿਹਾ ਕਿ ਫੂਡ ਸੇਫ਼ਟੀ ਵਿਭਾਗ ਵਲੋਂ ਸਿਰਫ਼ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਚੰਗਾ ਕੰਮ ਕਰਨ ਵਾਲੇ ਕਾਰੋਬਾਰੀਆਂ ਨੂੰ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਵਿਭਾਗ ਵਲੋਂ ਐਲਾਨ ਕੀਤਾ ਗਿਆ ਕਿ ਜਿਹੜੇ ਹਲਵਾਈ ਲਗਾਤਾਰ ਸਫ਼ਾਈ, ਸ਼ੁੱਧਤਾ, ਉੱਚ ਗੁਣਵੱਤਾ ਤੇ ਫੂਡ ਸੇਫ਼ਟੀ ਨਿਯਮਾਂ ਦੀ ਪਾਲਣਾ ਕਰਨਗੇ, ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਵਧੀਆ ਕਾਰੋਬਾਰ ਕਰਨ ਵਾਲਿਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਵਿਭਾਗ ਵਲੋਂ ਹਲਵਾਈਆਂ ਨੂੰ ਅਪੀਲ ਕੀਤੀ ਗਈ ਕਿ ਕਾਰੋਬਾਰ ’ਚ ਮੁਨਾਫ਼ੇ ਦੇ ਨਾਲ-ਨਾਲ ਲੋਕਾਂ ਦੀ ਸਿਹਤ ਨੂੰ ਪਹਿਲ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਡੀ.ਟੀ.ਐੱਫ. ਅਤੇ 6635 ਈ.ਟੀ.ਟੀ. ਯੂਨੀਅਨ ਨੇ ਡੀ.ਈ.ਓ. ਨੂੰ ਸੌਂਪਿਆ ਮੰਗ...
Ad Position 24