02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦਿੱਲੀ ਕਮੇਟੀ ਨੇ ਕਰਾਇਆ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ,1ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਇਸਤਰੀ ਸਤਿਸੰਗ ਜਥਿਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਦਿੱਲੀ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਹਾਜ਼ਰੀ ਭਰੀ।

Ad Position 21
No active advertisement
ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਹਾਜ਼ਰੀ ਭਰਦੀਆਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ। -ਅਜੀਤ ਤਸਵੀਰ 02-11-2026
ਨਵੀਂ ਦਿੱਲੀ,1ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਇਸਤਰੀ ਸਤਿਸੰਗ ਜਥਿਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਦਿੱਲੀ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਹਾਜ਼ਰੀ ਭਰੀ। ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਪੂਰੇ ਸਾਲ ਦੌਰਾਨ ਦਿੱਲੀ ਦੀ ਸੰਗਤ ਵੱਲੋਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਕਾਲਕਾ-ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕੇਵਲ ਇੱਕ ਧਰਮ ਦੀ ਰੱਖਿਆ ਲਈ ਆਪਣਾ ਸੀਸ ਨਹੀਂ ਦਿੱਤਾ ਸਗੋਂ ਦੇਸ਼ ਦੀ ਧਾਰਮਿਕ ਆਜ਼ਾਦੀ, ਸੱਭਿਆਚਾਰ, ਵਿਰਾਸਤ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਸਰਬਉੱਚ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸਕ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਇਸ ਧਾਰਮਿਕ ਸਮਾਗਮ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਸੇਵਾਦਾਰਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਡਾਇਮੰਡ ਜੁਬਲੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਪ੍ਰਦੂਸ਼ਣ ਕਾਰਨ ਬਜ਼ੁਰਗਾਂ ਤੇ ਮਰੀਜ਼ਾਂ ਦੀ ਸਿਹਤ ’ਤੇ ਪੈਂਦਾ ਹੈ ਬੁਰਾ ਅਸਰ, ਪਟਾਕਿਆਂ ’ਤੇ ਲੱਗੇ ਮੁਕਮੰਲ ਪਾਬੰਦੀ -ਅਕਾਲੀ...
Ad Position 24