02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਨੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ

ਫ਼ਿਰੋਜ਼ਪੁਰ, 1 ਨਵੰਬਰ ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਨੇ ਭਾਰਤ ਰਤਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੇ ਮੌਕੇ ’ਤੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ ਗਈ । ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਅਧਿਕਾਰੀਆਂ, ਕਰਮਚਾਰੀਆਂ, ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ‘ਏਕਤਾ ਸਹੁੰ’ ਚੁਕਾਈ।

Ad Position 21
No active advertisement
ਅਜੀਤ ਡੈਸਕ 02-11-2026
ਫ਼ਿਰੋਜ਼ਪੁਰ, 1 ਨਵੰਬਰ ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ਨੇ ਭਾਰਤ ਰਤਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੇ ਮੌਕੇ ’ਤੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ ਗਈ । ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਅਧਿਕਾਰੀਆਂ, ਕਰਮਚਾਰੀਆਂ, ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ‘ਏਕਤਾ ਸਹੁੰ’ ਚੁਕਾਈ। ਇਸ ਮੌਕੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਖੇਡ ਅਧਿਕਾਰੀ ਰਾਹੁਲ ਦੇਵ ਤੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਅਧਿਕਾਰੀਆਂ, ਕਰਮਚਾਰੀਆਂ, ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੇ ‘ਰਨ ਫ਼ਾਰ ਯੂਨਿਟੀ’ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ‘‘ਰਨ ਫ਼ਾਰ ਯੂਨਿਟੀ’’ ਵਿਚ ਲਗਭਗ 100 ਤੋਂ ਵੱਧ ਅਧਿਕਾਰੀਆਂ, ਕਰਮਚਾਰੀਆਂ, ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਤੇ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’ ਅਗਲੀ ਖ਼ਬਰ ਹੈਰੋਇਨ ਪੀਂਦੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Ad Position 24