ਸਰਕਾਰੀ ਹਸਪਤਾਲ ’ਚ ਜਣੇਪੇ ਦੌਰਾਨ ਗਰਭਵਤੀ ਔਰਤ ਦੀ ਮੌਤ
ਪਤੀ ਨੇ ਇਲਾਜ ਦੌਰਾਨ ਪਤਨੀ ਦੀ ਹਾਲਤ ਬਾਰੇ ਸਮੇਂ ਸਿਰ ਜਾਣਕਾਰੀ ਨਾ ਦੇਣ ਦੇ ਲਾਏ ਦੋਸ਼
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਰਕਾਰੀ ਹਸਪਤਾਲ ਵਿਚ ਜਣੇਪੇ ਦੌਰਾਨ ਇਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਪਰਿਵਾਰ ਵਿਚ ਖ਼ੁਸ਼ੀ ਸਮੇਂ ਸੋਗ ਦੀ ਲਹਿਰ ਦੌੜ ਗਈ ਹੈ ਉੱਥੇ ਹੀ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਤੇ ਇਲਾਜ ਪ੍ਰਬੰਧਾਂ ’ਤੇ ਵੀ ਸਵਾਲ ਉੱਠਣ ਲੱਗੇ ਹਨ।
ਮ
ਮ੍ਰਿਤਕ ਔਰਤ ਦੀ ਫਾਈਲ ਫ਼ੋਟੋ
02-11-2026
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਰਕਾਰੀ ਹਸਪਤਾਲ ਵਿਚ ਜਣੇਪੇ ਦੌਰਾਨ ਇਕ ਗਰਭਵਤੀ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਪਰਿਵਾਰ ਵਿਚ ਖ਼ੁਸ਼ੀ ਸਮੇਂ ਸੋਗ ਦੀ ਲਹਿਰ ਦੌੜ ਗਈ ਹੈ ਉੱਥੇ ਹੀ ਸਰਕਾਰੀ ਹਸਪਤਾਲ ਦੀਆਂ ਸਿਹਤ ਸਹੂਲਤਾਂ ਤੇ ਇਲਾਜ ਪ੍ਰਬੰਧਾਂ ’ਤੇ ਵੀ ਸਵਾਲ ਉੱਠਣ ਲੱਗੇ ਹਨ। ਇਕ ਪਾਸੇ ਬੱਚੇ ਨੇ ਦੁਨੀਆ ਵਿਚ ਜਨਮ ਲਿਆ, ਦੂਜੇ ਪਾਸੇ ਉਸ ਦੀ ਮਾਂ ਇਸ ਦੁਨੀਆ ਤੋਂ ਸਦਾ ਲਈ ਰੁਖ਼ਸਤ ਹੋ ਗਈ। ਜਾਣਕਾਰੀ ਅਨੁਸਾਰ ਜੰਮੂ ਬਸਤੀ ਵਾਸੀ ਰਣਜੀਤ ਸਿੰਘ ਦੀ ਪਤਨੀ ਰਾਜ ਦਵਿੰਦਰ ਕੌਰ ਨੂੰ ਜਣੇਪੇ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਔਰਤ ਦਾ ਜਣੇਪਾ ਡਾ.ਭਾਵਨਾ ਵਲੋਂ ਕੀਤਾ ਗਿਆ। ਸਰਕਾਰੀ ਹਸਪਤਾਲ ਦੇ ਐੱਸ.ਐਮ.ਓ. ਸੁਮਿਤ ਸਿੰਘ ਨੇ ਪਰਿਵਾਰ ਨੂੰ ਦੱਸਿਆ ਕਿ ਦੌਰਾ ਪੈਣ ਕਾਰਨ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਤੀ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਹ ਪਹਿਲਾ ਬੱਚਾ ਸੀ। ਰਣਜੀਤ ਸਿੰਘ ਨੇ ਦੋਸ਼ ਲਗਾਏ ਕਿ ਜਣੇਪੇ ਤੋਂ ਪਹਿਲਾਂ ਡਾਕਟਰਾਂ ਵਲੋਂ ਉਸ ਦੀ ਪਤਨੀ ਦੀ ਸਿਹਤ ਵਿਗੜਨ ਜਾਂ ਕਿਸੇ ਗੰਭੀਰ ਸਮੱਸਿਆ ਬਾਰੇ ਪਰਿਵਾਰ ਨੂੰ ਸਮੇਂ ਸਿਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਸ ਨੇ ਸਵਾਲ ਉਠਾਇਆ ਕਿ ਜੇਕਰ ਉਸ ਦੀ ਪਤਨੀ ਦੀ ਹਾਲਤ ਗੰਭੀਰ ਹੋ ਰਹੀ ਸੀ ਤਾਂ ਪਰਿਵਾਰ ਨੂੰ ਇਸ ਬਾਰੇ ਪਹਿਲਾਂ ਕਿਉਂ ਨਹੀਂ ਦੱਸਿਆ ਗਿਆ। ਇਸ ਦੁਖਦਾਈ ਘਟਨਾ ਦਾ ਸਭ ਤੋਂ ਦਰਦਨਾਕ ਪਹਿਲੂ ਇਹ ਹੈ ਕਿ ਜਿਸ ਬੱਚੇ ਦੇ ਜਨਮ ਦੀ ਖ਼ੁਸ਼ੀ ਵਿਚ ਪਰਿਵਾਰ ਨੇ ਅਨੇਕਾਂ ਸੁਪਨੇ ਸਜਾਏ ਸਨ, ਉਹ ਜਨਮ ਲੈਂਦਿਆਂ ਹੀ ਮਾਂ ਦੇ ਪਿਆਰ ਤੇ ਮਮਤਾ ਤੋਂ ਵਾਂਝਾ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਮੌਜੂਦਾ ਘਟਨਾ ਦੇ ਹਰ ਪਹਿਲੂ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ। ਸਰਕਾਰੀ ਹਸਪਤਾਲ ਦੇ ਐੱਸ.ਐਮ.ਓ. ਸੁਮਿਤ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਹੀਂ ਵਰਤੀ ਗਈ। ਡਿਲਿਵਰੀ ਦੌਰਾਨ ਔਰਤ ਨੂੰ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਜਦ ਕਿ ਜਣੇਪਾ ਪ੍ਰਕਿਰਿਆ ਠੀਕ ਢੰਗ ਨਾਲ ਨੇਪਰੇ ਚੜ੍ਹੀ।