ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
ਯਮੁਨਾਨਗਰ, 1 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਬਰਾਮਦ ਹੋਣ ਤੋਂ ਬਾਅਦ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ.
ਯਮੁਨਾਨਗਰ, 1 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਬਰਾਮਦ ਹੋਣ ਤੋਂ ਬਾਅਦ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ. ਐਸ. ਆਈ. ਰਣਧੀਰ ਸਿੰਘ ਨੇ ਇਕ ਵਿਅਕਤੀ ਨੂੰ 13 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨ ਗਰਗ ਪੁੱਤਰ ਕੁਲਦੀਪ ਗਰਗ ਵਾਸੀ ਦੁਰਗਾ ਗਾਰਡਨ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।