03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਵਲੋਂ ਹੜਤਾਲ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 2 ਨਵੰਬਰ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਬੱਸ ਅੱਡੇ ਦੇ ਮੁੱਖ ਗੇਟ ’ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਮੁਲਾਜ਼ਮਾਂ ਨੇ ਬੱਸ ਅੱਡੇ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ।

Ad Position 21
No active advertisement
ਅਜੀਤ ਡੈਸਕ 03-11-2026
ਸਿਰਸਾ, 2 ਨਵੰਬਰ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਬੱਸ ਅੱਡੇ ਦੇ ਮੁੱਖ ਗੇਟ ’ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਮੁਲਾਜ਼ਮਾਂ ਨੇ ਬੱਸ ਅੱਡੇ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ। ਬੱਸਾਂ ਦੀ ਹੜਤਾਲ ਕਾਰਨ ਤਿਉਹਾਰ ਦੇ ਸੀਜਨ ’ਚ ਯਾਤਰੀ ਪ੍ਰੇਸ਼ਾਨ ਹੋਏ।ਬੱਸ ਅੱਡੇ ਦੇ ਮੁੱਖ ਗੇਟ ’ਤੇ ਹੜਤਾਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਰੋਡਵੇਜ਼ ਕਰਮਚਾਰੀ ਲਗਭਗ ਚਾਰ ਸਾਲਾਂ ਤੋਂ ਮੈਡੀਕਲ ਭੱਤਿਆਂ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਤੋਂ ਨਾਰਾਜ਼ ਹਨ। ਰੋਡਵੇਜ਼ ਪ੍ਰਸ਼ਾਸਨ ’ਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਬਾਰੇ ਸੂਚਿਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਹੱਲ ਕਰਨ ਵੱਲ ਸਰਕਾਰ ਨੇ ਕੋਈ ਕਦਮ ਨਹੀਂ ਚੱਕਿਆ ਹੈ। ਰੋਡਵੇਜ਼ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭੱਤੇ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਹੀਂ ਕਰਦੀ ਹੈ, ਤਾਂ ਕਰਮਚਾਰੀ ਰਾਜ ਭਰ ਦੇ ਸਾਰੇ ਡਿਪੂਆਂ ’ਤੇ ਹੜਤਾਲ ’ਤੇ ਜਾਣਗੇ। ਪ੍ਰਦਰਸ਼ਨਕਾਰੀ ਰੋਡਵੇਜ਼ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਹੀਂ ਕਰਦੀ ਤਾਂ ਉਹ 5 ਅਤੇ 6 ਨਵੰਬਰ ਨੂੰ ਰੋਡਵੇਜ਼ ਦਾ ਚੱਕਾ ਜਾਮ ਕਰਨਗੇ। ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਸਿਰਫ਼ ਭਰੋਸੇ ਨਾਲ ਸੰਤੁਸ਼ਟ ਨਹੀਂ ਹੋਣਗੇ ਸਗੋਂ ਆਪਣੇ ਬਕਾਇਆ ਭੱਤਿਆਂ ਦੀ ਅਦਾਇਗੀ ਦੀ ਲੈ ਕੇ ਰਹਿਣਗੇ। ਉਧਰ ਸਿਰਸਾ ਰੋਡਵੇਜ਼ ਦੇ ਜੀਐਮ ਅਜੈ ਦਲਾਲ ਨੇ ਇਸ ਮਸਲੇ ਨੂੰ ਜਲਦੀ ਹੱਲ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਭੱਤਿਆਂ ਸਬੰਧੀ ਰਾਜ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਜਲਦੀ ਹੀ ਮੁਲਾਜ਼ਮਾਂ ਦੇ ਬਕਾਏ ਭੱਤੇ ਉਨ੍ਹਾਂ ਦੇ ਖਾਤਿਆਂ ’ਚ ਜਮ੍ਹਾਂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦਾ ਬਹੁਤਾ ਪ੍ਰਭਾਵ ਨਹੀਂ ਪਿਆ ਹੈ ਅਤੇ ਕੁਝ ਰੂਟਾਂ ’ਤੇ ਬੱਸਾਂ ਚੱਲ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਕਾਨ ’ਚ ਲੁਕੋ ਕੇ ਰੱਖੇ 119 ਕਿਲੋ 310 ਗ੍ਰਾਮ ਪਟਾਕੇ ਬਰਾਮਦ ਰਿਹਾਇਸ਼ੀ ਇਲਾਕੇ ’ਚੋਂ ਦੂਜੀ ਵੱਡੀ ਬਰਾਮਦਗੀ, ਮੁਲਜ਼ਮ ਖਿਲ... ਅਗਲੀ ਖ਼ਬਰ ਆਪ ਦੀ ਸਰਕਾਰ ਵਿਚ ਪਿਛਲੀਆਂ ਸਰਕਾਰਾਂ ਨਾਲੋਂ ਅਧਿਆਪਕਾਂ ਦੀਆਂ ਡਿਊਟੀਆਂ ਵੱਧ ਗੈਰ-ਵਿੱਦਿਅਕ ਕੰਮਾਂ ’ਚ ਲੱੱਗੀਆਂ
Ad Position 24