ਹਰਿਆਣਾ ਦਿਵਸ ਦੇ ਮੌਕੇ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ
ਨਾਰਾਇਣਗੜ੍ਹ, 2 ਨਵੰਬਰ (ਪੀ ਸਿੰਘ)-ਸਰਕਾਰੀ ਕਾਲਜ ਨਾਰਾਇਣਗੜ੍ਹ ਵਿਖੇ ਪ੍ਰਿੰਸੀਪਲ ਰੋਹਿਤ ਕੁਮਾਰ ਦੀ ਪ੍ਰਧਾਨਗੀ ਹੇਠ ਇਤਿਹਾਸ ਵਿਭਾਗ ਨੇ ਹਰਿਆਣਾ ਦਿਵਸ ਮਨਾਉਣ ਲਈ ਇਕ ਲੇਖ ਲਿਖਣ ਮੁਕਾਬਲਾ ਕਰਵਾਇਆ। ਕਾਲਜ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਹਰਿਆਣਾ ਦੇ ਇਤਿਹਾਸ, ਸੱਭਿਆਚਾਰ, ਵਿਕਾਸ ਅਤੇ ਪ੍ਰਾਪਤੀਆਂ ਨਾਲ ਸੰਬੰਧਿਤ ਲੇਖਾਂ ਰਾਹੀਂ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ।
ਨਾਰਾਇਣਗੜ੍ਹ, 2 ਨਵੰਬਰ (ਪੀ ਸਿੰਘ)-ਸਰਕਾਰੀ ਕਾਲਜ ਨਾਰਾਇਣਗੜ੍ਹ ਵਿਖੇ ਪ੍ਰਿੰਸੀਪਲ ਰੋਹਿਤ ਕੁਮਾਰ ਦੀ ਪ੍ਰਧਾਨਗੀ ਹੇਠ ਇਤਿਹਾਸ ਵਿਭਾਗ ਨੇ ਹਰਿਆਣਾ ਦਿਵਸ ਮਨਾਉਣ ਲਈ ਇਕ ਲੇਖ ਲਿਖਣ ਮੁਕਾਬਲਾ ਕਰਵਾਇਆ। ਕਾਲਜ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਹਰਿਆਣਾ ਦੇ ਇਤਿਹਾਸ, ਸੱਭਿਆਚਾਰ, ਵਿਕਾਸ ਅਤੇ ਪ੍ਰਾਪਤੀਆਂ ਨਾਲ ਸੰਬੰਧਿਤ ਲੇਖਾਂ ਰਾਹੀਂ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਇਤਿਹਾਸ ਵਿਭਾਗ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰਿਆਣਾ ਦਿਵਸ ਸਾਨੂੰ ਆਪਣੀ ਸੱਭਿਆਚਾਰਕ ਪਛਾਣ, ਸ਼ਾਨਦਾਰ ਇਤਿਹਾਸ ਅਤੇ ਪਰੰਪਰਾਵਾਂ ‘ਤੇ ਮਾਣ ਕਰਨ ਲਈ ਪ੍ਰੇਰਿਤ ਕਰਦਾ ਹੈ। ਆਪਣੇ ਸੰਬੋਧਨ ਵਿਚ ਇਤਿਹਾਸ ਵਿਭਾਗ ਦੇ ਮੁਖੀ ਪ੍ਰੋਫੈਸਰ ਸੰਜੀਵ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਇਤਿਹਾਸਕ ਚੇਤਨਾ, ਰਚਨਾਤਮਕ ਪ੍ਰਗਟਾਵੇ ਅਤੇ ਖੋਜ-ਮੁਖੀ ਦ੍ਰਿਸ਼ਟੀਕੋਣ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਰਿਆਣਾ ਦੀ ਇਤਿਹਾਸਕ ਵਿਰਾਸਤ, ਸੱਭਿਆਚਾਰ ਅਤੇ ਸ਼ਾਨਦਾਰ ਪਰੰਪਰਾਵਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਡਾ. ਸਤੀਸ਼, ਪ੍ਰੋ. ਅਭਿਸ਼ੇਕ, ਅਤੇ ਪ੍ਰੋ. ਰਾਜਕੁਮਾਰ ਨੇ ਮੁਕਾਬਲੇ ਲਈ ਜੱਜਾਂ ਵਜੋਂ ਸੇਵਾ ਨਿਭਾਈ। ਨਤੀਜਿਆਂ ਦਾ ਐਲਾਨ ਵਿਦਿਆਰਥੀਆਂ ਦੀ ਲਿਖਣ ਸ਼ੈਲੀ, ਵਿਸ਼ੇ ਦੀ ਸਮਝ, ਵਿਚਾਰਾਂ ਦੀ ਮੌਲਿਕਤਾ ਅਤੇ ਪੇਸ਼ਕਾਰੀ ਦੇ ਆਧਾਰ ‘ਤੇ ਕੀਤਾ ਗਿਆ। ਇਨ੍ਹਾਂ ਮੁਕਾਬਿਲਆਂ ਵਿਚ ਬੀ. ਕਾਮ. ਪਹਿਲੇ ਸਾਲ ਦੀ ਰੀਆ ਨੇ ਮੁਕਾਬਲੇ ਵਿਚ ਪਹਿਲਾ ਸਥਾਨ, ਜਦੋਂ ਕਿ ਐਮ. ਏ. ਇਤਿਹਾਸ ਪਹਿਲੇ ਸਾਲ ਦੇ ਰਿਤਿਕੇਸ਼ ਨੇ ਦੂਜਾ ਸਥਾਨ ਅਤੇ ਬੀ. ਏ. ਤੀਜੇ ਸਾਲ ਦੀ ਸੰਜਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂਆਂ ਨੂੰ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦਾ ਸਮਾਪਨ ਵਿਦਿਆ ਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੁੜੇ ਰਹਿਣ ਦੇ ਸੰਦੇਸ਼ ਨਾਲ ਹੋਇਆ।