ਕਰਵਾ ਚੌਥ ਮੌਕੇ ਯਮੁਨਾ ਵਿਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਇੰਦਰੀ ਨੇੜਿਓਂ ਮਿਲੀ
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਕਰਵਾ ਚੌਥ ਮੌਕੇ ਯਮੁਨਾ ਨਦੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਅੱਜ ਕਰਨਾਲ ਜ਼ਿਲ੍ਹੇ ਦੇ ਇੰਦਰੀ ਖੇਤਰ ਦੇ ਜੈਨਪੁਰ-ਸਦਨਪੁਰ ਨੇੜੇ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਲਲਿਤ ਕੁਮਾਰ ਪੁੱਤਰ ਮਦਨ ਲਾਲ ਜੋ ਕਿ ਲੇਬਰ ਕਾਲੋਨੀ ਆਈ.
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਕਰਵਾ ਚੌਥ ਮੌਕੇ ਯਮੁਨਾ ਨਦੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ ਅੱਜ ਕਰਨਾਲ ਜ਼ਿਲ੍ਹੇ ਦੇ ਇੰਦਰੀ ਖੇਤਰ ਦੇ ਜੈਨਪੁਰ-ਸਦਨਪੁਰ ਨੇੜੇ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਲਲਿਤ ਕੁਮਾਰ ਪੁੱਤਰ ਮਦਨ ਲਾਲ ਜੋ ਕਿ ਲੇਬਰ ਕਾਲੋਨੀ ਆਈ. ਟੀ. ਆਈ. ਯਮੁਨਾਨਗਰ ਦਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਯਮੁਨਾਨਗਰ ਵਿਖੇ ਜਮ੍ਹਾਂ ਕਰਵਾ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਲਕਸ਼ਮੀ ਗਾਰਡਨ ਦਾ ਰਹਿਣ ਵਾਲਾ ਲਲਿਤ ਕੁਮਾਰ ਬੀਤੀ 29 ਤਰੀਕ ਨੂੰ ਲਾਪਤਾ ਹੋ ਗਿਆ ਸੀ। ਉਸ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਸੀ। ਕੱਲ੍ਹ ਉਸ ਦੀ ਲਾਸ਼ ਇੰਦਰੀ ਥਾਣੇ ਦੇ ਅਧਿਕਾਰ ਖੇਤਰ ਅਧੀਨ ਜੈਨਪੁਰ-ਸਦਨਪੁਰ ਵਿਚ ਮਿਲੀ। ਇਸ ਸੰਬੰਧੀ ਏ. ਐਸ. ਆਈ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਉਹ 23 ਤੋਂ 29 ਤਰੀਕ ਤੱਕ ਘਰ ‘ਚ ਸੀ ਅਤੇ ਬਿਮਾਰ ਸੀ। ਉਹ ਇੰਡਸਟਰੀਅਲ ਏਰੀਆ ਵਿਚ ਇਕ ਪਲਾਸਟਿਕ-ਪੌਲੀਪਲਾਸਟਿਕ ਫੈਕਟਰੀ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉੱਧਰ ਮ੍ਰਿਤਕ ਦੇ ਜੀਜਾ ਸੰਜੀਵ ਕੁਮਾਰ ਨੇ ਕਿਹਾ ਕਿ ਲਲਿਤ ਦੀ ਖੁਦਕੁਸ਼ੀ ਦਾ ਅਜੇ ਤੱਕ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਘਰ ਵਿਚ ਉਸ ਦੇ ਵਿਆਹ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਸਨ। ਪੁਲਿਸ ਫਿਲਹਾਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।