04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ- ਡੀ. ਸੀ. ਪ੍ਰੀਤੀ

ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ 352,187 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 04-11-2026
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ 352,187 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੈਫੇਡ, ਵੇਅਰਹਾਊਸਾਂ ਅਤੇ ਖੁਰਾਕ ਅਤੇ ਸਪਲਾਈ ਏਜੰਸੀਆਂ ਵਲੋਂ ਝੋਨਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਕੰਟਰੋਲਰ ਨਿਤਿਨ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਗ੍ਰੇਡ-ਏ ਝੋਨੇ ਦੀ ਕੀਮਤ 2461 ਰੁ. ਪ੍ਰਤੀ ਕੁਇੰਟਲ ਅਤੇ ਆਮ ਗ੍ਰੇਡ ਝੋਨੇ ਦੀ ਕੀਮਤ 2441 ਰੁ. ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 3 ਨਵੰਬਰ ਤੱਕ ਜ਼ਿਲ੍ਹੇ ਦੀਆਂ ਸਾਰੀਆਂ 13 ਮੰਡੀਆਂ ਵਿਚ 352187 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਮੇਂ ਦੌਰਾਨ, ਖੁਰਾਕ ਅਤੇ ਸਪਲਾਈ ਵਿਭਾਗ ਵਲੋਂ 149864 ਮੀਟ੍ਰਿਕ ਟਨ, ਹੈਫੇਡ ਵਲੋਂ 123160 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 77491.79 ਮੀਟ੍ਰਿਕ ਟਨ ਗ੍ਰੇਡ-ਏ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਲਗਭਗ 92.47 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਆਸਪੁਰ ਅਨਾਜ ਮੰਡੀ ਵਿਚ 41082 ਮੀਟ੍ਰਿਕ ਟਨ, ਛਛਰੌਲੀ ਅਨਾਜ ਮੰਡੀ ਵਿਚ 34393 ਮੀਟ੍ਰਿਕ ਟਨ, ਗੁਮਥਲਾ ਰਾਓ ਅਨਾਜ ਮੰਡੀ ਵਿਚ 7094 ਮੀਟ੍ਰਿਕ ਟਨ, ਜਗਾਧਰੀ ਅਨਾਜ ਮੰਡੀ ਵਿਚ 53136 ਮੀਟ੍ਰਿਕ ਟਨ, ਜਠਲਾਣਾ ਅਨਾਜ ਮੰਡੀ ਵਿੱਚ 3071 ਮੀਟ੍ਰਿਕ ਟਨ, ਖਰਵਾਂ ਅਨਾਜ ਮੰਡੀ ਵਿਚ 4339 ਮੀਟ੍ਰਿਕ ਟਨ, ਪ੍ਰਤਾਪਨਗਰ ਅਨਾਜ ਮੰਡੀ ਵਿਚ 32910 ਮੀਟ੍ਰਿਕ ਟਨ, ਸਰਸਵਤੀ ਨਗਰ ਅਨਾਜ ਮੰਡੀ ਵਿਚ 74448 ਮੀਟ੍ਰਿਕ ਟਨ, ਰਾਦੌਰ ਅਨਾਜ ਮੰਡੀ ਵਿਚ 47165 ਮੀਟ੍ਰਿਕ ਟਨ, ਰਣਜੀਤਪੁਰ ਅਨਾਜ ਮੰਡੀ ਵਿੱਚ 14217 ਮੀਟ੍ਰਿਕ ਟਨ, ਰਸੂਲਪੁਰ ਮੰਡੀ ਵਿਚ 11855 ਮੀਟ੍ਰਿਕ ਟਨ, ਸਢੌਰਾ ਅਨਾਜ ਮੰਡੀ ਵਿਚ 27830 ਮੀਟ੍ਰਿਕ ਟਨ ਅਤੇ ਯਮੁਨਾਨਗਰ ਅਨਾਜ ਮੰਡੀ ਵਿਚ 347 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਝੋਨੇ ਦੀ ਖਰੀਦ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਬਿਜਲੀ, ਸਾਫ਼ ਪਾਣੀ, ਪਖਾਨੇ ਆਦਿ ਵਰਗੀਆਂ ਢੁਕਵੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਸਹੀ ਸਮੇਂ ‘ਤੇ ਆਪਣੀ ਫ਼ਸਲ ਦਾ ਸਹੀ ਭਾਅ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੇ-ਆਪਣੇ ਇਲਾਕਿਆਂ ਦੀਆਂ ਅਨਾਜ ਮੰਡੀਆਂ ਦਾ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਰਵਾ ਚੌਥ ਮੌਕੇ ਯਮੁਨਾ ਵਿਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਇੰਦਰੀ ਨੇੜਿਓਂ ਮਿਲੀ
Ad Position 24