ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਪ੍ਰਤਾਪ ਨਗਰ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 22 ਸਾਲਾ ਨੌਜਵਾਨ ਦੀ ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਦਸੰਬਰ ਵਿਚ ਹੋਣਾ ਸੀ।
ਯਮੁਨਾਨਗਰ, 3 ਨਵੰਬਰ (ਗੁਰਦਿਆਲ ਸਿੰਘ ਨਿਮਰ)- ਪ੍ਰਤਾਪ ਨਗਰ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 22 ਸਾਲਾ ਨੌਜਵਾਨ ਦੀ ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਦਸੰਬਰ ਵਿਚ ਹੋਣਾ ਸੀ। ਮ੍ਰਿਤਕ ਦੇ ਚਾਚੇ ਓਮਵੀਰ ਨੇ ਦੱਸਿਆ ਕਿ ਉਸ ਦਾ 22 ਸਾਲਾ ਭਤੀਜਾ ਅਮਨ ਕੁਮਾਰ ਸਹਾਰਨਪੁਰ ਜ਼ਿਲ੍ਹੇ ਦੇ ਕੰਸਾਪੁਰ ਪਿੰਡ ਵਿਚ ਰਹਿੰਦਾ ਸੀ। ਉਹ ਪ੍ਰਤਾਪ ਨਗਰ ਅਨਾਜ ਮੰਡੀ ਵਿਚ ਝੋਨੇ ਦੀ ਅਦਾਇਗੀ ਲੈਣ ਆਇਆ ਸੀ ਕਿ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੜਕ ‘ਤੇ ਡਿੱਗ ਪਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਿਸ ਨੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।