ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਰਤੀਆ, 3 ਨਵੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ।
ਰਤੀਆ, 3 ਨਵੰਬਰ (ਬੇਅੰਤ ਕੌਰ ਮੰਡੇਰ)- ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਵਸ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ। ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਮੈਂਬਰ ਜਸਵੀਰ ਕੌਰ, ਅੰਮ੍ਰਿਤ ਕੌਰ, ਨਸੀਬ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ, ਹਰਿੰਦਰ ਕੌਰ, ਸੁਰਿੰਦਰ ਕੌਰ, ਆਸ਼ਾਵੰਤੀ, ਸੰਤੋਸ਼ ਕੌਰ, ਕੋਮਲ ਕੌਰ, ਰੂਪ ਕੌਰ, ਅਰਸ਼ ਕੌਰ, ਪਾਇਲ, ਕੁਲਇੰਦਰ ਕੌਰ, ਰਾਜ ਨੇ ਸ਼ਰਧਾ ਨਾਲ ਸੇਵਾ ਨਿਭਾਈ। ਸਮਾਗਮ ਵਿਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਾਲ, ਮੈਨੇਜਰ ਦਲਜੀਤ ਸਿੰਘ, ਜਗਸੀਰ ਸਿੰਘ, ਬੰਟੀ ਮੋਂਗਾ, ਸਰਵਜੀਤ ਸਿੰਘ, ਗੁਰਵਿੰਦਰ ਸਿੰਘ, ਅੰਗਰੇਜ਼ ਸਿੰਘ, ਰੁਪੇਸ਼ ਸਿੰਘ ਆਦਿ ਹਾਜ਼ਰ ਸਨ।