03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹੈਰੋਇਨ ਸਮੇਤ ਇੱਕ ਗਿ੍ਫਤਾਰ

ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਪੁਲੀਸ ਨੇ ਪਿੰਡ ਤਾਰੂਆਣਾ ਦੇ ਕੋਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ ਥਾਣਾ ਕਾਲਾਂਵਾਲੀ ’ਚ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਦਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਪੁਲੀਸ ਪਿੰਡ ਤਾਰੂਆਣਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ।

Ad Position 21
No active advertisement
ਅਜੀਤ ਡੈਸਕ 04-11-2026
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਪੁਲੀਸ ਨੇ ਪਿੰਡ ਤਾਰੂਆਣਾ ਦੇ ਕੋਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ ਥਾਣਾ ਕਾਲਾਂਵਾਲੀ ’ਚ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਦਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਪੁਲੀਸ ਪਿੰਡ ਤਾਰੂਆਣਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ। ਉਸ ’ਤੇ ਨਸ਼ੀਲੇ ਪਦਾਰਥ ਰੱਖਣ ਦਾ ਸ਼ੱਕ ਹੋਣ ’ਤੇ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਗਈ। ਜਿਸ ’ਤੇ ਉਸਦੇ ਕਬਜ਼ੇ ਵਿੱਚੋਂ 10 ਗ੍ਰਾਮ 360 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਦੀਪ ਸਿੰਘ ਵਿਰੁੱਧ ਕਾਲਾਂਵਾਲੀ ਥਾਣੇ ਵਿੱਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਸੀ. ਨੀਤੀ-2026 ਨੂੰ ਕਿਸਾਨ ਤੇ ਸਹਿਕਾਰੀ ਸਭਾਵਾਂ ਵਿਰੋਧੀ ਕਰਾਰ ਦਿੰਦਿਆਂ ਵਾਪਸ ਲੈਣ ਦੀ ਮੰਗ ਅਗਲੀ ਖ਼ਬਰ ਅੱਠ ਟੀਮਾਂ ਸਮੇਤ ਲਗਭਗ 100 ਪੁਲਿਸ ਮੁਲਾਜ਼ਮਾਂ ਨੇ ਗੂਹਲਾ ਦੇ ਪਿੰਡ ਖਰਕਾਂ ਵਿਚ ਵਿਸ਼ੇਸ਼ ਖੋਜ ਮੁਹਿੰਮ ਚਲਾਈ * ਬਿਨਾਂ ਨ...
Ad Position 24