ਸੜਕ ਹਾਦਸੇ ’ਚ ਜ਼ਖਮੀ ਹੋਏ ਐਡਵੋਕੇਟ ਦੀ ਇਲਾਜ ਦੌਰਾਨ ਮੌਤ
ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਮੋਰੀਵਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਐਡਵੋਕੇਟ ਮਖਣ ਵਿਨਾਇਕ (44) ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ ’ਚ ਤੁਰੰਤ ਉਸ ਨੂੰ ਸਿਰਸਾ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਮੋਰੀਵਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਐਡਵੋਕੇਟ ਮਖਣ ਵਿਨਾਇਕ (44) ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ ’ਚ ਤੁਰੰਤ ਉਸ ਨੂੰ ਸਿਰਸਾ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੁਚਾਨ ਦੀ ਢਾਣੀ ਫਹਿਤੇ ਚੰਦ ਵਿਨਾਇਕ ਵਾਸੀ ਮਖਣ ਵਿਨਾਇਕ ਆਪਣੀ ਗੱਡੀ ’ਤੇ ਕਿਸੇ ਕੰਮ ਲਈ ਸਿਰਸਾ ਗਿਆ ਸੀ। ਦੱਸਿਆ ਗਿਆ ਹੈ ਕਿ ਜਦੋਂ ਉਹ ਆਪਣਾ ਕੰਮ ਕਰਕੇ ਵਾਪਿਸ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਮੋਰੀਵਾਲਾ ਨੇੜੇ ਸੜਕ ’ਤੇ ਖੜੇ ਇੱਕ ਵਾਹਨ ’ਚ ਉਸ ਦੀ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲੀਸ ਨੇ ਦੇਹ ਪੋਸਟਮਾਰਟਮ ਲਈ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਈ ਜਿਥੇ ਪੋਸਟਮਾਰਟਮ ਮਗਰੋਂ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ। ਅੱਜ ਦੁਪਹਿਰ ਬਾਅਦ ਉਨ੍ਹਾਂ ਦਾ ਪਿੰਡ ਦੇ ਸਿਵਿਆਂ ’ਚ ਸਸਕਾਰ ਕੀਤਾ ਗਿਆ। ਇਸ ਮੌਕੇ ’ਤੇ ਪਰਿਵਾਰ ਤੇ ਰਿਸਤੇਦਾਰਾਂ ਤੋਂ ਇਲਾਵਾ ਵਿਕਲੀ ਤੇ ਹੋਰ ਲੋਕ ਵੱਡੀ ਗਿਣਤੀ ’ਚ ਮੌਜੂਦ ਸਨ।