04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲੀਮੀਆਂ , ਹਮਦਰਦੀਆਂ ਤੇ ਮੁਹੱਬਤਾਂ ਦੀ ਲਹਿਰ ਵਲੋਂ ਸ਼ਹਿਰ ’ ਚ ਕੱਢੀ ਗਈ ਪੈਦਲ ਯਾਤਰਾ

ਜਲੰਧਰ, 4 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ)-‘ਹਲੀਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦੀ ਲਹਿਰ’ ਵਲੋਂ ਜਲੰਧਰ ਸ਼ਹਿਰ ’ਚ ਵਿਸ਼ੇਸ਼ ਪੈਦਲ ਯਾਤਰਾ ਕੱਢੀ ਗਈ। ਇਹ ਯਾਤਰਾ ਨਕੋਦਰ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਬਾਜ਼ਾਰਾਂ ’ਚੋਂ ਹੁੰਦੀ ਹੋਈ ਕੰਪਨੀ ਬਾਗ਼ ਚੌਕ ਵਿਖੇ ਪਹੁੰਚ ਕੇ ਸਮਾਪਤ ਹੋਈ।ਇਸ ਪੈਦਲ ਯਾਤਰਾ ’ਚ ਵੱਖ-ਵੱਖ ਦਿਸ਼ਾਵਾਂ ਤੋਂ ਸੈਂਕੜਿਆਂ ਦੀ ਗਿਣਤੀ ’ਚ ਆਏ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਯਾਤਰਾ ’ਚ ਸ਼ਾਮਲ ਲੋਕਾਂ ਦੇ ਹੱਥਾਂ ’ਚ ਹਲੀਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦਾ ਸੰਦੇਸ਼ ਦਿੰਦੇ ਬੈਨਰ ਅਤੇ ਪੋਸਟਰ ਸਨ। ਇਸ ਦੇ ਨਾਲ ਹੀ ਹਰੇਕ ਵਿਅਕਤੀ ਨੇ ਆਪਣੇ ਹੱਥ ’ਚ ਗੁਲਾਬ ਦਾ ਫੁੱਲ ਫੜਿਆ ਹੋਇਆ ਸੀ। ਯਾਤਰਾ ’ਚ ਸ਼ਾਮਲ ਲੋਕਾਂ ਨੇ ਰਸਤੇ ’ਚ ਆਉਣ-ਜਾਣ ਵਾਲੇ ਰਾਹਗੀਰਾਂ ਤੇ ਨੇੜਲੀਆਂ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਪਿਆਰ, ਹਲੀਮੀਆਂ ਤੇ ਹਮਦਰਦੀ ਦਾ ਸੰਦੇਸ਼ ਦਿੱਤਾ। ਇਸ ਵਿਲੱਖਣ ਪਹਿਲਕਦਮੀ ਨੂੰ ਦੇਖ ਕੇ ਲੋਕਾਂ ਨੇ ਵੀ ਉਤਸ਼ਾਹ ਨਾਲ ਸਵਾਗਤ ਕੀਤਾ ਤੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਇਸ ਲਹਿਰ ਦੀ ਇਕ ਵਿਸ਼ਾਲ ਅੰਤਰਰਾਸ਼ਟਰੀ ਕਾਨਫਰੰਸ 15, 16 ਤੇ 17 ਨਵੰਬਰ ਨੂੰ ਬਲੰਦਪੁਰੀ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ’ਚ 40 ਤੋਂ ਵੱਧ ਦੇਸ਼ਾਂ ਤੋਂ ਪ੍ਰਤੀਨਿਧੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਦੁਨੀਆ ਭਰ ਦੀਆਂ ਨਾਮਵਰ ਹਸਤੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਇਸ ਕਾਨਫਰੰਸ ’ਚ ਆਪਣੇ ਵਿਚਾਰ ਸਾਂਝੇ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਆਗਾਜ਼ ਐੱਨ . ਜੀ . ਓ . ਥੈਲਾਸੀਮਕ ਬੱਚਿਆਂ ਨਾਲ 7 ਨੂੰ ਮਨਾਏਗੀ ਦੀਵਾਲੀ ਅਗਲੀ ਖ਼ਬਰ ਕੇ . ਐੱਮ . ਵੀ . ਨੇ ਜ਼ੋਨਲ ਯੁਵਕ ਮੇਲੇ ’ ਚ ਹਾਸਿਲ ਕੀਤੀ ਸ਼ਾਨਦਾਰ ਜਿੱਤ
Ad Position 24