06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

25 ਕਿੱਲੋ ਭੁੱਕੀ ਬਰਾਮਦ ਹੋਣ ਦੇ ਮਾਮਲੇ ਵਿਚ ਮੁੱਖ ਸਪਲਾਇਰ ਗ੍ਰਿਫ਼ਤਾਰ

ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)- ਨਸ਼ਾ ਵਿਰੋਧੀ ਸੈੱਲ ਦੀ ਟੀਮ ਨੇ ਰਾਜਸਥਾਨ ਦੇ ਇਕ ਢਾਬਾ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ, ਜੋ 1 ਨਵੰਬਰ ਨੂੰ ਇਕ ਟਰੱਕ ਤੋਂ ਜ਼ਬਤ ਕੀਤੀ ਗਈ 25 ਕਿੱਲੋ ਭੁੱਕੀ ਦਾ ਮੁੱਖ ਸਪਲਾਇਰ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ 1 ਨਵੰਬਰ ਨੂੰ ਕੁਲਦੀਪ ਨਗਰ ਦੇ ਵਸਨੀਕ ਬਲਵਿੰਦਰ ਸਿੰਘ ਅਤੇ ਗਧੋਲਾ ਪਿੰਡ ਦੇ ਵਸਨੀਕ ਅਮਰਜੀਤ ਸਿੰਘ ਨੂੰ 25 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)- ਨਸ਼ਾ ਵਿਰੋਧੀ ਸੈੱਲ ਦੀ ਟੀਮ ਨੇ ਰਾਜਸਥਾਨ ਦੇ ਇਕ ਢਾਬਾ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ, ਜੋ 1 ਨਵੰਬਰ ਨੂੰ ਇਕ ਟਰੱਕ ਤੋਂ ਜ਼ਬਤ ਕੀਤੀ ਗਈ 25 ਕਿੱਲੋ ਭੁੱਕੀ ਦਾ ਮੁੱਖ ਸਪਲਾਇਰ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ 1 ਨਵੰਬਰ ਨੂੰ ਕੁਲਦੀਪ ਨਗਰ ਦੇ ਵਸਨੀਕ ਬਲਵਿੰਦਰ ਸਿੰਘ ਅਤੇ ਗਧੋਲਾ ਪਿੰਡ ਦੇ ਵਸਨੀਕ ਅਮਰਜੀਤ ਸਿੰਘ ਨੂੰ 25 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਕਰਨ ‘ਤੇ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਹ ਭੁੱਕੀ ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਬਾਰਾਹ ਵਰਦਾ ਪਿੰਡ ਦੇ ਇਕ ਢਾਬਾ ਸੰਚਾਲਕ ਕਿਸ਼ਨ ਲਾਲ ਦੇ ਪੁੱਤਰ ਪ੍ਰਭੂ ਲਾਲ ਤੋਂ ਪ੍ਰਾਪਤ ਕੀਤੀ ਸੀ। ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਢਾਬਾ ਮਾਲਕ ਪ੍ਰਭੂ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਨੇ ਰਾਸ਼ਟਰੀ ਪੱਧਰ ‘ਤੇ ਆਨਲਾਈਨ ਐਡ-ਮੈਡ ਸ਼ੋਅ ਮੁਕਾਬਲਾ ਕਰ... ਅਗਲੀ ਖ਼ਬਰ ਫਲੈਗ ਫਾਊਂਡੇਸ਼ਨ ਆਫ਼ ਇੰਡੀਆ ਦੀ ਟੀਮ ਨੇ ਮੌਕੇ ਦਾ ਦੌਰਾ ਕੀਤਾ ਅਤੇ ਝੰਡੇ ਦੇ ਖੰਭੇ ਲਈ ਨੀਂਹ ਨਿਰਮਾਣ ਕਾਰਜ ਦਾ ਨਿਰੀਖਣ...
Ad Position 24