07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਤਿਉਹਾਰਾਂ ਦੇ ਦਿਨਾਂ ’ ਚ ਪੁਲਿਸ ਸੁੱਤੀ ਕੁੰਭਕਰਨੀ ਨੀਂਦ , ਇਕ ਵੀ ਪੁਲਿਸ ਮੁਲਾਜ਼ਮ ਚੌਕ ’ ਚ ਤਾਇਨਾਤ ਨਹੀਂ

ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਮਲਸੀਆਂ ਦੇ ਮੁੱਖ ਚੌਂਕ ’ਚ ਭਾਰੀ ਟ੍ਰੈਫ਼ਿਕ ਜਾਮ ਕਾਰਨ ਰਾਹਗੀਰਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਵਿਚ ਜਿੱਥੇ ਬਾਜ਼ਾਰਾਂ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵਿਚ ਕਾਫ਼ੀ ਵਾਧਾ ਹੋ ਜਾਂਦਾ ਹੈ, ਉੱਥੇ ਹੀ ਮਲਸੀਆਂ ਦੇ ਮੁੱਖ ਚੌਂਕ ਵਿਚ ਟ੍ਰੈਫ਼ਿਕ ਵਿਵਸਥਾ ਨੂੰ ਸੰਭਾਲਣ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਨਾ ਹੋਣਾ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਮਲਸੀਆਂ ਦੇ ਮੁੱਖ ਚੌਂਕ ’ਚ ਭਾਰੀ ਟ੍ਰੈਫ਼ਿਕ ਜਾਮ ਕਾਰਨ ਰਾਹਗੀਰਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਵਿਚ ਜਿੱਥੇ ਬਾਜ਼ਾਰਾਂ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵਿਚ ਕਾਫ਼ੀ ਵਾਧਾ ਹੋ ਜਾਂਦਾ ਹੈ, ਉੱਥੇ ਹੀ ਮਲਸੀਆਂ ਦੇ ਮੁੱਖ ਚੌਂਕ ਵਿਚ ਟ੍ਰੈਫ਼ਿਕ ਵਿਵਸਥਾ ਨੂੰ ਸੰਭਾਲਣ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਨਾ ਹੋਣਾ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਮੁੱਖ ਚੌਂਕ ’ਚ ਸ਼ਾਹਕੋਟ ਤੇ ਨਕੋਦਰ ਵਲੋਂ ਆਉਣ ਵਾਲੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ। ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਪੁਲਿਸ ਮੁਲਾਜ਼ਮ ਮੌਜੂਦ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਸਮਾਂ ਜਾਮ ਵਿਚ ਫਸ ਕੇ ਗੁਜ਼ਾਰਨਾ ਪੈ ਰਿਹਾ ਹੈ। ਇਸ ਕਾਰਨ ਆਮ ਰਾਹਗੀਰਾਂ, ਦੁਕਾਨਦਾਰਾਂ ਅਤੇ ਰੋਜ਼ਾਨਾਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਤਿਉਹਾਰਾਂ ਦੇ ਦਿਨਾਂ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੁੰਦੀ ਹੈ, ਪਰ ਮਲਸੀਆਂ ਦੇ ਮੁੱਖ ਚੌਂਕ ਵਿਚ ਪੁਲਿਸ ਦੀ ਗ਼ੈਰ-ਮੌਜੂਦਗੀ ਕਾਰਨ ਲੋਕ ਆਪਣੇ ਆਪ ਹੀ ਟ੍ਰੈਫ਼ਿਕ ਵਿੱਚੋਂ ਰਸਤਾ ਕੱਢਣ ਲਈ ਮਜਬੂਰ ਹਨ। ਅਜਿਹੇ ਹਾਲਾਤ ਵਿਚ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਪੁਲਿਸ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿ ਤਿਉਹਾਰਾਂ ਦੇ ਦਿਨਾਂ ਵਿਚ ਵਿਸ਼ੇਸ਼ ਮੁਸਤੈਦੀ ਦਿਖਾਉਂਦਿਆਂ ਮੁੱਖ ਚੌਂਕ ਵਿਚ ਪੁਲਿਸ ਮੁਲਾਜ਼ਮਾਂ ਦੀ ਪੱਕੀ ਡਿਊਟੀ ਲਗਾਈ ਜਾਵੇ, ਤਾਂ ਜੋ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇ ਕੇ ਟ੍ਰੈਫ਼ਿਕ ਵਿਵਸਥਾ ਸੁਚਾਰੂ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਪੱਖੀ ਨੀਤੀਆਂ ਨਾਲ ਸੂਬੇ ’ਚ ਭਾਜਪਾ ਦੇ ਹੱਕ ’ਚ ਬਣਿਆ ਮਾਹੌਲ-਼ਡਿੰਪੀ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ
Ad Position 24