07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਨੀ ਜੋਸ਼ੀ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਮੀਡੀਆ ਚੇਅਰਮੈਨ ਨਿਯੁਕਤ

ਜਲੰਧਰ, 7 ਨਵੰਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਪੰਜਾਬ ਦੀ ਯੂਥ ਕਾਂਗਰਸ ਜਥੇਬੰਦੀ ’ਚ ਅਹਿਮ ਨਿਯੁਕਤੀ ਕਰਦਿਆਂ ਹਨੀ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸੂਬਾ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੇ ਚੇਅਰਮੈਨ ਵਰੁਣ ਪਾਂਡੇ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ ।

Ad Position 21
No active advertisement
ਅਜੀਤ ਡੈਸਕ 08-11-2026
ਜਲੰਧਰ, 7 ਨਵੰਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਪੰਜਾਬ ਦੀ ਯੂਥ ਕਾਂਗਰਸ ਜਥੇਬੰਦੀ ’ਚ ਅਹਿਮ ਨਿਯੁਕਤੀ ਕਰਦਿਆਂ ਹਨੀ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸੂਬਾ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੇ ਚੇਅਰਮੈਨ ਵਰੁਣ ਪਾਂਡੇ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ । ਨਿਯੁਕਤੀ ਪੱਤਰ ’ਚ ਵਰੁਣ ਪਾਂਡੇ ਨੇ ਕਿਹਾ ਕਿ ਯੂਥ ਕਾਂਗਰਸ ਦੇ ਸਾਹਮਣੇ ਕਈ ਗੰਭੀਰ ਚੁਣੌਤੀਆਂ ਹਨ ਅਤੇ ਇਨ੍ਹਾਂ ਦਾ ਸਾਹਮਣਾ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ । ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਨੇ ਹਨੀ ਜੋਸ਼ੀ ਨੂੰ ਪੰਜਾਬ ਦੇ ਲੋਕਾਂ ਵਿੱਚ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਯੂਥ ਕਾਂਗਰਸ ਦੇ ਇੰਚਾਰਜ ਮਨੀਸ਼ ਸ਼ਰਮਾ, ਕੌਮੀ ਪ੍ਰਧਾਨ ਉਦੈ ਭਾਨੂ ਚਿਬ ਅਤੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨਾਲ ਤਾਲਮੇਲ ਬਣਾ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਮੌਕੇ ਹਨੀ ਜੋਸ਼ੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ, ਵੰਡੇ ਤੋਹਫ਼ੇ ਅਗਲੀ ਖ਼ਬਰ ਲੋਕ ਪੱਖੀ ਨੀਤੀਆਂ ਨਾਲ ਸੂਬੇ ’ਚ ਭਾਜਪਾ ਦੇ ਹੱਕ ’ਚ ਬਣਿਆ ਮਾਹੌਲ-਼ਡਿੰਪੀ
Ad Position 24