07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿੱਲੀ ਕਮੇਟੀ ਦੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਵਿਖੇ ਚੇਅਰਮੈਨ ਖ਼ਾਲਸਾ ਵਲੋਂ ਸਟਾਫ ਨਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਕੀਤੀਆਂ ਸਾਂਝੀਆਂ

ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਅੰਮ੍ਰਿਤਸਰ ਦੇ ਲਾਰੰਸ ਰੋਡ ਵਿਖੇ ਸਥਾਪਿਤ ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਯਾਤਰੀ ਨਿਵਾਸ ਦੇ ਚੇਅਰਮੈਨ ਭੁਪਿੰਦਰ ਪਾਲ ਸਿੰਘ ਖਾਲਸਾ ਵਲੋਂ ਕਮੇਟੀ ਪ੍ਰਬੰਧਕਾਂ ਦੁਆਰਾ ਇਸ ਯਾਤਰੀ ਨਿਵਾਸ ਵਿਖੇ ਸੇਵਾਵਾਂ ਨਿਭਾ ਰਹੇ ਸਮੂਹ ਸੇਵਾਦਾਰਾਂ ਅਤੇ ਸਟਾਫ਼ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸ: ਖਾਲਸਾ ਨੇ ਸਮੂਹ ਕਰਮਚਾਰੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਤੋਹਫ਼ੇ ਵਜੋਂ ਮਠਿਆਈਆਂ, ਹੋਰ ਸਮਾਨ ਅਤੇ ਸਨਮਾਨ ਰਾਸ਼ੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਅੰਮ੍ਰਿਤਸਰ ਦੇ ਲਾਰੰਸ ਰੋਡ ਵਿਖੇ ਸਥਾਪਿਤ ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਯਾਤਰੀ ਨਿਵਾਸ ਦੇ ਚੇਅਰਮੈਨ ਭੁਪਿੰਦਰ ਪਾਲ ਸਿੰਘ ਖਾਲਸਾ ਵਲੋਂ ਕਮੇਟੀ ਪ੍ਰਬੰਧਕਾਂ ਦੁਆਰਾ ਇਸ ਯਾਤਰੀ ਨਿਵਾਸ ਵਿਖੇ ਸੇਵਾਵਾਂ ਨਿਭਾ ਰਹੇ ਸਮੂਹ ਸੇਵਾਦਾਰਾਂ ਅਤੇ ਸਟਾਫ਼ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸ: ਖਾਲਸਾ ਨੇ ਸਮੂਹ ਕਰਮਚਾਰੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੀਵਾਲੀ ਤੋਹਫ਼ੇ ਵਜੋਂ ਮਠਿਆਈਆਂ, ਹੋਰ ਸਮਾਨ ਅਤੇ ਸਨਮਾਨ ਰਾਸ਼ੀ ਭੇਟ ਕੀਤੀ। ਚੇਅਰਮੈਨ ਖ਼ਾਲਸਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀ ਸੰਗਤ ਦੀ ਸੇਵਾ-ਸੰਭਾਲ ਲਈ ਦਿੱਲੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਸਥਾਪਿਤ ਯਾਤਰੀ ਨਿਵਾਸ ਦੇ ਸੇਵਾਦਾਰ ਤੇ ਹੋਰ ਕਰਮਚਾਰੀ ਤਿਉਹਾਰਾਂ ਦੇ ਦਿਨਾਂ ਦੌਰਾਨ ਵੀ ਆਪਣੇ ਘਰ-ਪਰਿਵਾਰ ਛੱਡ ਕੇ 24 ਘੰਟੇ ਸੰਗਤ ਦੀ ਰਿਹਾਇਸ਼ ਅਤੇ ਸੁੱਖ-ਸਹੂਲਤਾਂ ਲਈ ਤਨਦੇਹੀ ਨਾਲ ਸੇਵਾ ਨਿਭਾਉਂਦੇ ਹਨ। ਇਸ ਮੌਕੇ ਭਾਈ ਮਨਜੀਤ ਸਿੰਘ ਭੋਮਾ ਅਤੇ ਹੋਰ ਪ੍ਰਬੰਧਕ ਅਤੇ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨਾਂ ਤੇ ਬੱਸ ਅੱਡੇ ’ਤੇ ਲੋਕਾਂ ਦੀ ਲੱਗੀ ਭੀੜ ਦੀਵਾਲੀ ਮੌਕੇ ’ਤੇ ਘਰਾਂ ਨੂੰ ਜਾ ਰਹੇ ਨੇ ਯਾਤਰੀ ਅਗਲੀ ਖ਼ਬਰ ਬਾਹਰਲੀ ਸਫ਼ਾਈ ਕਰਨ ਦੇ ਨਾਲ ਸਾਨੂੰ ਆਪਣੇ ਅੰਦਰਲੀ ਸਫ਼ਾਈ ਵੀ ਕਰਨੀ ਚਾਹੀਦੀ ਹੈ–ਸੰਤ ਰਜਿੰਦਰ ਸਿੰਘ
Ad Position 24