08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਦਰ ਬਾਜ਼ਾਰ ਦੇ ਮਜ਼ਦੂਰਾਂ ਅਤੇ ਲੇਬਰ ਨਾਲ ਮਨਾਈ ਦੀਵਾਲੀ

ਨਵੀਂ ਦਿੱਲੀ, 9 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦੀਵਾਲੀ ਖੁਸ਼ੀਆਂ, ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ, ਇਸੇ ਭਾਵਨਾ ਨੂੰ ਲੈ ਕੇ ਸਦਰ ਬਾਜ਼ਾਰ ਦੀ ਬਾਰੀ ਮਾਰਕੀਟ ਟਰੇਡਰਸ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਬਾਜ਼ਾਰ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਹੋਰ ਲੇਬਰ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ।

Ad Position 21
No active advertisement
ਅਜੀਤ ਡੈਸਕ 10-11-2026
ਨਵੀਂ ਦਿੱਲੀ, 9 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦੀਵਾਲੀ ਖੁਸ਼ੀਆਂ, ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ, ਇਸੇ ਭਾਵਨਾ ਨੂੰ ਲੈ ਕੇ ਸਦਰ ਬਾਜ਼ਾਰ ਦੀ ਬਾਰੀ ਮਾਰਕੀਟ ਟਰੇਡਰਸ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਬਾਜ਼ਾਰ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਹੋਰ ਲੇਬਰ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸ. ਪੰਮਾ ਨੇ ਸਭ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਉਪਹਾਰ ਵੀ ਦਿੱਤੇ। ਸ. ਪੰਮਾ ਨੇ ਇਹ ਵੀ ਕਿਹਾ ਕਿ ਤਿਉਹਾਰ ਦੀਆਂ ਖੁਸ਼ੀਆਂ ਉਦੋਂ ਹੀ ਪੂਰੀਆਂ ਹੁੰਦੀਆਂ ਹਨ, ਜਦੋਂ ਸਮਾਜ ਦੇ ਹਰ ਵਰਗ ਦੇ ਚਿਹਰਿਆਂ ’ਤੇ ਖੁਸ਼ੀ ਦੇ ਚਿੰਨ੍ਹ ਵਿਖਾਈ ਦੇਣ ਅਤੇ ਇਹ ਵੀ ਕਿਹਾ ਕਿ ਮਜ਼ਦੂਰ ਤੇ ਲੇਬਰ ਬਿਨਾਂ ਵਪਾਰ ਵੀ ਅਧੂਰਾ ਹੈ, ਇਹ ਵਪਾਰ ਦੀ ਨੀਂਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਜੋ ਲੋਕ ਦਿਨ-ਰਾਤ ਮਿਹਨਤ ਕਰਕੇ ਬਾਜ਼ਾਰ ਦੇ ਕਾਰੋਬਾਰ ਨੂੰ ਅੱਗੇ ਵਧਾਉਂਦੇ ਹਨ, ਉਨ੍ਹਾਂ ਨੂੰ ਵੀ ਆਪਣੀ ਖੁਸ਼ੀ ਵਿਚ ਸ਼ਾਮਿਲ ਕਰੀਏ। ਮਜ਼ਦੂਰਾਂ ਦਾ ਇਹੀ ਕਹਿਣਾ ਹੈ ਕਿ ਪਹਿਲਾਂ ਕਦੇ ਅਜਿਹਾ ਮੌਕਾ ਉਨ੍ਹਾਂ ਨੂੰ ਨਹੀਂ ਮਿਲਿਆ। ਉਨ੍ਹਾਂ ਨੇ ਸ. ਪੰਮਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਬਜ਼ੁਰਗਾਂ ਅਤੇ ਦ੍ਰਿਸ਼ਟੀਹੀਣ ਵਿਅਕਤੀਆਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਰੇਲਵੇ ਪੁਲਿਸ ਨੇ ਫੜੇ ਚਾਰ ਜੂਏਬਾਜ਼
Ad Position 24