ਪਰਮਜੀਤ ਸਿੰਘ ‘ਵੀਰਜੀ’ ਵਲੋਂ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨਾਲ ਮੁਲਾਕਾਤ
ਸੰਗਤਾਂ ਦੀ ਭਲਾਈ ਤੇ ਸਿੱਖ ਭਾਈਚਾਰੇ ਨਾਲ ਸੰਬੰਧਿਤ ਮੁੱਦਿਆਂ ਬਾਰੇ ਕੀਤੀ ਚਰਚਾ
ਨਵੀਂ ਦਿੱਲੀ, 9 ਨਵੰਬਰ(ਜਗਤਾਰ ਸਿੰਘ)-ਸਿੱਖੀ ਪ੍ਰਚਾਰ ਪ੍ਰਸਾਰ ਤੇ ਸਮਾਜ ਸੇਵਾ ਦੇ ਉਪਰਾਲੇ ਕਰਨ ਵਾਲੀ ਸੰਸਥਾ ‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਬੁਲਾਰਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸ਼ਿਵ ਨਗਰ ਹਲਕੇ ਦੀਆਂ ਸੰਗਤਾਂ ਦੀ ਭਲਾਈ ਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕੀਤੀ ਗਈ।
ਨਵੀਂ ਦਿੱਲੀ, 9 ਨਵੰਬਰ(ਜਗਤਾਰ ਸਿੰਘ)-ਸਿੱਖੀ ਪ੍ਰਚਾਰ ਪ੍ਰਸਾਰ ਤੇ ਸਮਾਜ ਸੇਵਾ ਦੇ ਉਪਰਾਲੇ ਕਰਨ ਵਾਲੀ ਸੰਸਥਾ ‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਬੁਲਾਰਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸ਼ਿਵ ਨਗਰ ਹਲਕੇ ਦੀਆਂ ਸੰਗਤਾਂ ਦੀ ਭਲਾਈ ਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕੀਤੀ ਗਈ। ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਹਰ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਦੇ ਹੱਲ ਵਾਸਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ । ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਆਸ਼ੀਸ਼ ਸੂਦ, ਸਿੱਖ ਕੌਮ ਪ੍ਰਤੀ ਕਾਫ਼ੀ ਸਨਮਾਨ ਤੇ ਸਿੱਖਾਂ ਨਾਲ ਕਾਫ਼ੀ ਨੇੜਤਾ ਰੱਖਦੇ ਹਨ, ਜਿਸ ਕਰਕੇ ਪੱਛਮੀ ਦਿੱਲੀ ਸਮੇਤ ਹੋਰਨਾ ਇਲਾਕਿਆਂ ਦੇ ਸਿੱਖਾਂ ਵੱਲੋਂ ਵੀ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਆਸ਼ੀਸ਼ ਸੂਦ ਦਿੱਲੀ ਸਰਕਾਰ ਵਿਚ ਕਈ ਮਹੱਤਵਪੂਰਨ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਰੁਝੇਵਿਆਂ ਦੇ ਬਾਵਜੂਦ ਹਲਕੇ ਦੇ ਲੋਕਾਂ ਦੀਆਂ ਦਿੱਕਤਾਂ ਦੂਰ ਕਰਨ ਲਈ ਵੀ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਕੈਬਨਿਟ ਮੰਤਰੀ ਆਸ਼ੀਸ਼ ਸੂਦ, ਭਵਿੱਖ ਵਿਚ ਵੀ ਜਨਤਾ ਦੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ।