08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੁਲਿਸ ਵਲੋਂ ਕਾਰ ਸਵਾਰ ਤੋਂ 1 ਕਰੋੜ ਰੁਪਏ ਤੋਂ ਵੱਧ ਕੀਮਤ ਦਾ ਚਿੱਟਾ ਬਰਾਮਦ

ਰਤੀਆ, 9 ਨਵੰਬਰ (ਬੇਅੰਤ ਕੌਰ ਮੰਡੇਰ)- ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਵਿਚ ਸੀ. ਆਈ.

Ad Position 21
No active advertisement
ਪ੍ਰੈੱਸ ਕਾਨਫ਼ਰੰਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਕੁਲਵੰਤ ਸਿੰਘ। ਤਸਵੀਰ : ਬੇਅੰਤ ਕੌਰ ਮੰਡੇਰ 10-11-2026
ਰਤੀਆ, 9 ਨਵੰਬਰ (ਬੇਅੰਤ ਕੌਰ ਮੰਡੇਰ)- ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਵਿਚ ਸੀ.ਆਈ.ਏ. ਰਤੀਆ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਏ.ਐਸ.ਆਈ. ਰਾਜੇਸ਼ ਕੁਮਾਰ ਦੀ ਅਗਵਾਈ ’ਚ ਪੁਲਿਸ ਟੀਮ ਨੇ ਰਤੀਆ-ਭੂਨਾ ਸੜਕ ’ਤੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 504 ਗ੍ਰਾਮ ਚਿੱਟੇ ਸਮੇਤ ਕਾਰ ਵਿਚ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਐਨ. ਡੀ.ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਦਾਜ਼ਨ ਅੰਤਰਰਾਸ਼ਟਰੀ ਬਾਜ਼ਾਰ ਕੀਮਤ ਇਕ ਕਰੋੜ ਰੁਪਏ ਤੋਂ ਵੱਧ ਹੈ। ਪੁਲਿਸ ਨੇ ਤਸਕਰੀ ’ਚ ਵਰਤੀ ਗਈ 1 ਕਾਲੀ ਹੁੰਡਈ ਆਈ20 ਕਾਰ ਵੀ ਜ਼ਬਤ ਕੀਤੀ। ਡੀ.ਐਸ.ਪੀ. ਰਤੀਆ ਕੁਲਵੰਤ ਸਿੰਘ ਨੇ ਕਾਨਫ਼ਰੰਸ ਕਰ ਕੇ ਮਾਮਲੇ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਦੋਸ਼ੀ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਰੱਖਿਆ ਗਿਆ ਹੈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਪ੍ਰਵੀਨ ਵਾਸੀ ਪਿੰਡ ਮੀਰਾਣਾ ਜੋ ਕਿ ਇਸ ਸਮੇਂ ਸ਼ਿਮਲਾਪੁਰੀ ਕਾਲੋਨੀ ਰਤੀਆ ਵਿਚ ਰਹਿੰਦਾ ਹੈ, ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਬਤੀ ਤੋਂ ਬਾਅਦ ਪੁਲਿਸ ਦਾ ਅਗਲਾ ਟੀਚਾ ਹੈਰੋਇਨ ਸਪਲਾਈ ’ਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨਾ ਹੈ। ਪੁਲਿਸ ਦੀ ਹੁਣ ਮੁੱਖ ਨਸ਼ਾ ਤਸਕਰੀ ਸਰਗਨਾਵਾਂ ’ਤੇ ਨਜ਼ਰ ਡੀ.ਐਸ.ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ 8 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਨੂੰ ਦੋ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ। ਰਿਮਾਂਡ ਦੀ ਮਿਆਦ ਦੌਰਾਨ ਦੋਸ਼ੀ ਤੋਂ ਚਿੱਟੇ ਦੀ ਖ਼ਰੀਦ ਤੇ ਸਪਲਾਈ ਤੇ ਇਸ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਇਕੱਠੀ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਕਿ ਚਿੱਟੇ ਦੀ ਇਹ ਵੱਡੀ ਖੇਪ ਕਿੱਥੋਂ ਪ੍ਰਾਪਤ ਹੋਈ, ਇਹ ਕਿਸ ਨੂੰ ਪਹੁੰਚਾਉਣ ਦਾ ਇਰਾਦਾ ਸੀ ਅਤੇ ਇਸ ਗੈਰ-ਕਾਨੂੰਨੀ ਵਪਾਰ ਦੇ ਪਿੱਛੇ ਮੌਜੂਦ ਵਿਅਕਤੀਆਂ ਬਾਰੇ। ਇਸ ਤੋਂ ਇਲਾਵਾ ਮੁੱਖ ਨਸ਼ਾ ਤਸਕਰੀ ਸਪਲਾਇਰਾਂ ਅਤੇ ਸਰਗਨਾਵਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਸ਼ੇ ਦੇ ਵਪਾਰ ’ਚ ਸ਼ਾਮਿਲ ਲੋਕਾਂ ਨੂੰ ਸਖ਼ਤ ਸੁਨੇਹਾ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ.ਐਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾ ਸਿਰਫ਼ ਵਿਅਕਤੀਆਂ ਨੂੰ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਨੌਜਵਾਨ ਪੀੜ੍ਹੀ ਨੂੰ, ਖ਼ਾਸ ਕਰ ਕੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਚੁੰਗਲ ਤੋਂ ਬਚਾਉਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਸਪਸ਼ਟ ਸੰਦੇਸ਼ ਦਿੱਤਾ ਕਿ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ’ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਦਾ ਪੱਧਰ ਕੋਈ ਵੀ ਹੋਵੇ। ਉਨ੍ਹਾਂ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਵਿਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਜੇਕਰ ਕਿਸੇ ਕੋਲ ਨਸ਼ੀਲੇ ਪਦਾਰਥਾਂ ਦੀ ਵਿਕਰੀ, ਖ਼ਰੀਦ ਜਾਂ ਸਪਲਾਈ ਨਾਲ ਸਬੰਧਿਤ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਤ ਸਿਟੀ ਸੈਂਟਰ ਨੇ ਸਫਲ ਸਮਾਗਮ ਲਈ ਸਿਰਸਾ ਵਾਸੀਆਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕਾਲਾਂਵਾਲੀ ਖੇਤਰ ’ਚ ਸ਼ਰਧਾ ਪੂਰਵਕ ਮਨਾਇਆ ਵਿਸ਼ਵਕਰਮਾ ਦਿਵਸ
Ad Position 24