10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦਿੱਲੀ ਦੇ ਲਾਲ ਕਿਲ੍ਹੇ ਅਤੇ ਆਸਪਾਸ ਦੀ ਸੁਰੱਖਿਆ ਲਈ ਭਾਰੀ ਫੋਰਸ ਤਾਇਨਾਤ

ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਦਿੱਲੀ ਪੁਲਿਸ ਅਤੇ ਅਰਧ-ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-11-2026
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਦਿੱਲੀ ਪੁਲਿਸ ਅਤੇ ਅਰਧ-ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਚਾਂਦਨੀ ਚੌਕ ਅਤੇ ਮੈਟਰੋ ਸਟੇਸ਼ਨਾਂ ਦੀ ਸੁਰੱਖਿਆ ਵੀ ਕਰਨਗੇ। ਇਸ ਪੂਰੇ ਇਲਾਕੇ ਵਿਚ ਵਿਸ਼ੇਸ਼ ਫਿਕੇਟਸ ਅਤੇ ਬੈਰੀਕੇਡਿੰਗ ਲਗਾ ਕੇ ਆਉਣ-ਜਾਣ ਵਾਲੇ ਲੋਕਾਂ ਅਤੇ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਇਲਾਕੇ ਵਿਚ 250 ਤੋਂ ਜ਼ਿਆਦਾ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਹਨ, ਜਿਨ੍ਹਾਂ ਨਾਲ ਚੱਪੇ-ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਪੂਰੀ ਦਿੱਲੀ ਨੂੰ ਹਾਈ-ਅਲਰਟ ’ਤੇ ਰੱਖਿਆ ਹੈ ਅਤੇ ਨਾਲ ਹੀ ਅੰਤਰਰਾਜੀ ਸੀਮਾਵਾਂ (ਜਿਵੇਂ ਕਿ ਗਾਜ਼ੀਪੁਰ, ਸਿੰਧੂ, ਟੀਕਰੀ ਅਤੇ ਬਦਰਪੁਰ) ’ਤੇ ਵੀ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦਿੱਲੀ ਪੁਲਿਸ, ਇੰਟੈਲੀਜੈਂਸ ਬਿਊਰੋ (ਆਈ.ਬੀ.) ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਲਗਾਤਾਰ ਹਰ ਪੱਖ ਤੋਂ ਨਿਗਰਾਨੀ ਰੱਖ ਰਹੀਆਂ ਹਨ, ਤਾਂ ਕਿ ਸ਼ੱਕੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਵਰਨਣਯੋਗ ਹੈ ਕਿ ਪਿਛਲੇ ਸਾਲ 10 ਨਵੰਬਰ, 2025 ਨੂੰ ਇਸੇ ਦਿਨ ਲਾਲ ਕਿਲ੍ਹਾ ਮੈਟਰੋ ਸਟੇਸ਼ਨਾਂ ਦੇ ਗੇਟ ਨੰਬਰ 1 ਕੋਲ ਇਕ ਕਾਰ ਵਿਚ ਵਿਸਫੋਟ ਹੋਇਆ ਸੀ, ਜਿਸ ਵਿਚ ਕਈ ਨਿਰਦੋਸ਼ਾਂ ਦੀ ਜਾਨ ਗਈ ਸੀ ਅਤੇ 20 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਖੋਹਣ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਪੁਲਿਸ ਨੇ ਫੜੇ 12 ਜੂਏਬਾਜ਼, ਲੱਖਾਂ ਰੁਪਏ ਦੀ ਨਕਦੀ ਕਬਜ਼ੇ ’ਚ ਲਈ
Ad Position 24