11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ- ਡੀ. ਸੀ. ਪ੍ਰੀਤੀ

ਯਮੁਨਾਨਗਰ, 10 ਨਵੰਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ 371,119 ਮੀਟ੍ਰਿਕ ਟਨ ਝੋਨਾ ਆਇਆ।

Ad Position 21
No active advertisement
ਅਜੀਤ ਡੈਸਕ 11-11-2026
ਯਮੁਨਾਨਗਰ, 10 ਨਵੰਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ 371,119 ਮੀਟ੍ਰਿਕ ਟਨ ਝੋਨਾ ਆਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੈਫੇਡ, ਵੇਅਰਹਾਊਸਾਂ ਅਤੇ ਖੁਰਾਕ ਅਤੇ ਸਪਲਾਈ ਏਜੰਸੀਆਂ ਵਲੋਂ ਝੋਨਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਜ਼ਿਲ੍ਹਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਕੰਟਰੋਲਰ ਨਿਤਿਨ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਗ੍ਰੇਡ-ਏ ਝੋਨੇ ਦੀ ਕੀਮਤ 2461 ਰੁ. ਪ੍ਰਤੀ ਕੁਇੰਟਲ ਅਤੇ ਆਮ ਗ੍ਰੇਡ ਝੋਨੇ ਦੀ ਕੀਮਤ 2441 ਰੁ. ਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 9 ਨਵੰਬਰ ਤੱਕ ਜ਼ਿਲ੍ਹੇ ਦੀਆਂ ਸਾਰੀਆਂ 13 ਮੰਡੀਆਂ ਵਿਚ 371119 ਮੀਟ੍ਰਿਕ ਟਨ ਗ੍ਰੇਡ-ਏ ਝੋਨਾ ਆ ਚੁੱਕਾ ਹੈ। ਇਸ ਸਮੇਂ ਦੌਰਾਨ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ 156412 ਮੀਟ੍ਰਿਕ ਟਨ, ਹੈਫੇਡ ਵਲੋਂ 129250 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 83377 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ 2079 ਮੀਟ੍ਰਿਕ ਟਨ ਆਮ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਲਗਭਗ 97.71 ਪ੍ਰਤੀਸ਼ਤ ਝੋਨਾ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਆਸਪੁਰ ਅਨਾਜ ਮੰਡੀ ਵਿਚ 43728 ਮੀਟ੍ਰਿਕ ਟਨ, ਛਛਰੌਲੀ ਅਨਾਜ ਮੰਡੀ ਵਿਚ 36634 ਮੀਟ੍ਰਿਕ ਟਨ, ਗੁਮਥਲਾ ਕੱਚਾ ਅਨਾਜ ਮੰਡੀ ਵਿਚ 7133 ਮੀਟ੍ਰਿਕ ਟਨ , ਜਗਾਧਰੀ ਅਨਾਜ ਮੰਡੀ ਵਿਚ 54619 ਮੀਟ੍ਰਿਕ ਟਨ, ਜਠਲਾਣਾ ਅਨਾਜ ਮੰਡੀ ਵਿਚ 3051 ਮੀਟ੍ਰਿਕ ਟਨ, ਖਰਵਾਂ ਅਨਾਜ ਮੰਡੀ ਵਿਚ 4453 ਮੀਟ੍ਰਿਕ ਟਨ, ਪ੍ਰਤਾਪਨਗਰ ਅਨਾਜ ਮੰਡੀ ਵਿਚ 37157 ਮੀਟ੍ਰਿਕ ਟਨ, ਸਰਸਵਤੀ ਨਗਰ ਅਨਾਜ ਮੰਡੀ ਵਿਚ 76053 ਮੀਟ੍ਰਿਕ ਟਨ, ਰਾਦੌਰ ਅਨਾਜ ਮੰਡੀ ਵਿਚ 49080 ਮੀਟ੍ਰਿਕ ਟਨ, ਰਣਜੀਤਪੁਰ ਅਨਾਜ ਮੰਡੀ ਵਿਚ 15372 ਮੀਟ੍ਰਿਕ ਟਨ, ਰਸੂਲਪੁਰ ਮੰਡੀ ਵਿਚ 13019 ਮੀਟ੍ਰਿਕ ਟਨ, ਸਢੌਰਾ ਅਨਾਜ ਮੰਡੀ ਵਿਚ 30442 ਮੀਟ੍ਰਿਕ ਟਨ ਅਤੇ ਯਮੁਨਾਨਗਰ ਅਨਾਜ ਮੰਡੀ ਵਿਚ 379 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਝੋਨੇ ਦੀ ਖਰੀਦ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਬਿਜਲੀ, ਸਾਫ਼ ਪਾਣੀ, ਪਖਾਨੇ ਆਦਿ ਵਰਗੀਆਂ ਢੁਕਵੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਸਹੀ ਸਮੇਂ ‘ਤੇ ਆਪਣੀ ਫ਼ਸਲ ਦਾ ਸਹੀ ਭਾਅ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੇ-ਆਪਣੇ ਇਲਾਕਿਆਂ ਦੀਆਂ ਅਨਾਜ ਮੰਡੀਆਂ ਦਾ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਜਨਤਕ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇ-ਸੁਰਿੰਦਰ ਕੁਮਾਰ ਕਿਹਾ, ਫਾਇਰ ਬ੍ਰਿਗੇਡ ਦੇ ਕਰਮਚਾਰੀ 12... ਅਗਲੀ ਖ਼ਬਰ 11 ਤੋਂ 13 ਨਵੰਬਰ ਤੱਕ ਲਾਡਵਾ ਵਿੱਚ ਪੰਜ ਥਾਵਾਂ ’ਤੇ 11 ਖੇਡ ਮੁਕਾਬਲੇ ਕਰਵਾਏ ਜਾਣਗੇ, ਤਿਆਰੀਆਂ ਦਾ ਜਾਇਜ਼ਾ
Ad Position 24