11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂਹਰਸਹਾਏ ਵਿਚ ਫਾਇਰ ਬ੍ਰਿਗੇਡ ਦੀ ਘਾਟ ਮੁੜ ਆਈ ਸਾਹਮਣੇ, ਸ਼ਹਿਰ ਵਾਸੀਆਂ ਨੇ ਸਰਕਾਰ ਤੋਂ ਕੀਤੀ ਫਾਇਰ ਬ੍ਰਿਗੇਡ ਮੁਹੱਈਆ ਕਰਵਾਉਣ ਦੀ ਮੰਗ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)- ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਜਿੱਥੇ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂਹਰਸਹਾਏ ਸ਼ਹਿਰ ਵਿਚ ਵੀ ਲੋਕਾਂ ਨੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪਰੰਤੂ ਦੀਵਾਲੀ ਦੀ ਦੇਰ ਰਾਤ ਸ਼ਹਿਰ ਵਿਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਲੰਬੇ ਸਮੇਂ ਤੋਂ ਬੰਦ ਪਏ ਨਰੂਲਾ ਹੋਟਲ ਵਿਚ ਅਚਾਨਕ ਅੱਗ ਲੱਗ ਗਈ।

Ad Position 21
No active advertisement
ਅੱਗ ’ਤੇ ਕਾਬੂ ਪਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ। ਅਜੀਤ ਤਸਵੀਰ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)- ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਜਿੱਥੇ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂਹਰਸਹਾਏ ਸ਼ਹਿਰ ਵਿਚ ਵੀ ਲੋਕਾਂ ਨੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪਰੰਤੂ ਦੀਵਾਲੀ ਦੀ ਦੇਰ ਰਾਤ ਸ਼ਹਿਰ ਵਿਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਲੰਬੇ ਸਮੇਂ ਤੋਂ ਬੰਦ ਪਏ ਨਰੂਲਾ ਹੋਟਲ ਵਿਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਆਸ-ਪਾਸ ਦੇ ਇਲਾਕੇ ਵਿਚ ਰਹਿੰਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹੋਟਲ ਵਿਚ ਅਚਾਨਕ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਨੇੜਲੇ ਘਰਾਂ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਵੀ ਗਲੀ ਵਾਸੀਆਂ ਦੇ ਨਾਲ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਹੋਰ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਾਣੀ ਦੀਆਂ ਪਾਈਪਾਂ ਅਤੇ ਬਾਲਟੀਆਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਕਰਨ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਲੋਕਾਂ ਦੀ ਮੁਸਤੈਦੀ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਵਿਚ ਸਫਲਤਾ ਮਿਲੀ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸਣਯੋਗ ਹੈ ਕਿ ਨਰੂਲਾ ਹੋਟਲ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਿਆ ਹੋਇਆ ਹੈ ਅਤੇ ਸੂਤਰਾਂ ਅਨੁਸਾਰ ਇਹ ਹੋਟਲ ਕਿਸੇ ਬੈਂਕ ਦੇ ਅਧੀਨ ਦੱਸਿਆ ਜਾ ਰਿਹਾ ਹੈ। ਹੋਟਲ ਖੋਲ੍ਹ ਕੇ ਅੰਦਰੂਨੀ ਜਾਂਚ ਕਰਨ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦੀ ਸਹੀ ਜਾਣਕਾਰੀ ਸਾਹਮਣੇ ਆ ਸਕੇਗੀ। ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗੁਰੂਹਰਸਹਾਏ ਸ਼ਹਿਰ ਵਿਚ ਫਾਇਰ ਬ੍ਰਿਗੇਡ ਦੀ ਸਹੂਲਤ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿਚ ਅੱਗ ਲੱਗਣ ਵਰਗੀਆਂ ਘਟਨਾਵਾਂ ਦੌਰਾਨ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਬਿਨਾਂ ਕਿਸੇ ਸਵਾਰਥ ਤੋਂ ਲੋੜਵੰਦਾਂ ਦੀ ਮਦਦ ਕਰਨਾ ਹੀ ਅਸਲ ਸਮਾਜ ਸੇਵਾ- ਸਾਮਾ, ਖੁਰਮੀ
Ad Position 24