11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੰਬ ਨਾਲ ਉਡਾਉਣ ਦੀ ਬੈਂਕ ਨੂੰ ਫ਼ਰਜ਼ੀ ਕਾਲ ਮਿਲੀ ਫ਼ਰਜ਼ੀ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ ਪੁਲਿਸ

ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਵੀਂ ਦਿੱਲੀ ਦੇ ਸੰਸਦ ਮਾਰਗ ਵਿਖੇ ਸਥਿਤ ਬੈਂਕ ਆਫ਼ ਬੜੌਦਾ ਵਿਚ ਬੰਬ ਹੋਣ ਦੀ ਧਮਕੀ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 11-11-2026
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਵੀਂ ਦਿੱਲੀ ਦੇ ਸੰਸਦ ਮਾਰਗ ਵਿਖੇ ਸਥਿਤ ਬੈਂਕ ਆਫ਼ ਬੜੌਦਾ ਵਿਚ ਬੰਬ ਹੋਣ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਇਲਾਕੇ ਵਿਚ ਹੜਕੰਪ ਮਚ ਗਿਆ। ਇਸ ਮਾਮਲੇ ਪ੍ਰਤੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਆ ਕੇ ਤਲਾਸ਼ੀ ਸ਼ੁਰੂ ਕੀਤੀ। ਉਨ੍ਹਾਂ ਨੇ ਬੈਂਕ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਅਤੇ ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਨੂੰ ਬੈਂਕ ਦੇ ਬਾਹਰ ਭੇਜ ਦਿੱਤਾ ਗਿਆ। ਸੁਰੱਖਿਆ ਨੂੰ ਵੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਨਾਲ ਹੀ ਸਭ ਨੂੰ ਸੁਚੇਤ ਕਰ ਦਿੱਤਾ ਗਿਆ। ਬੈਂਕ ਦੀ ਪੂਰੀ ਤਲਾਸ਼ੀ ਤੋਂ ਬਾਅਦ ਬੰਬ ਦੀ ਮਿਲੀ ਧਮਕੀ ਨੂੰ ਫ਼ਰਜ਼ੀ ਦੱਸਿਆ ਗਿਆ। ਸੁਰੱਖਿਆ ਅਧਿਕਾਰੀਆਂ ਨੇ ਪੁਸ਼ਟੀ ਕਰ ਦਿੱਤੀ ਕਿ ਬੈਂਕ ਵਿਚ ਕੋਈ ਵੀ ਵਿਸਫੋਟਕ ਸਮੱਗਰੀ ਨਹੀਂ ਮਿਲੀ। ਪੁਲਿਸ ਫ਼ਰਜ਼ੀ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ। ਇਸ ਮਾਹੌਲ ਵਿਚ ਬੈਂਕ ਕਰਮਚਾਰੀਆਂ ਅਤੇ ਗਾਹਕਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਦੀਵਾਲੀ ਫਿਏਸਟਾ 2026 ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਭਾਗ ਵਲੋਂ ਬਰਗਰ ਕਿੰਗ ਨੂੰ ਇੰਪਰੂਵਮੈਂਟ ਨੋਟਿਸ ਜਾਰੀ, ਕੇ.ਐੱਫ.ਸੀ ਦਾ ਹਾਈਜੀਨ ਸੰਬੰਧੀ ਚਲਾਨ ਕੱਟਿਆ
Ad Position 24