ਪੁਲਿਸ ਨੇ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ, 11 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਉੱਤਰੀ ਜ਼ਿਲ੍ਹੇ ਦੀ ਏ.
ਨਵੀਂ ਦਿੱਲੀ, 11 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਉੱਤਰੀ ਜ਼ਿਲ੍ਹੇ ਦੀ ਏ.ਏ.ਟੀ.ਐਸ. ਦੀ ਟੀਮ ਨੇ ਇਕ ਐਲਾਨੇ ਗਏ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਪਿਛਲੇ ਦਿਨਾਂ ਤੋਂ ਭਗੌੜਾ ਸੀ ਅਤੇ ਪੁਲਿਸ ਇਸ ਦੀ ਲਗਾਤਾਰ ਭਾਲ ਕਰ ਰਹੀ ਸੀ। ਇਸ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਕਈ ਥਾਵਾਂ ’ਤੇ ਛਾਪੇ ਮਾਰੇ ਅਤੇ ਤਕਨੀਕੀ ਨਿਗਰਾਨੀ ਦੇ ਨਾਲ-ਨਾਲ ਜ਼ਮੀਨੀ ਪੜਤਾਲ ਵੀ ਸ਼ੁਰੂ ਕਰ ਰੱਖੀ ਸੀ। ਇਸ ਵਿਚ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਵੀ 5 ਅਪਰਾਧਿਕ ਮਾਮਲੇ ਦਰਜ ਹਨ। ਅਦਾਲਤ ਵਿਚ ਨਾ ਪੇਸ਼ ਹੋਣ ’ਤੇ ਅਦਾਲਤ ਨੇ ਇਸ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ। ਪੁਲਿਸ ਇਸ ਤੋਂ ਪੁੱਛ ਪੜਤਾਲ ਕਰਨ ਵਿਚ ਲੱਗੀ ਹੋਈ ਹੈ ਅਤੇ ਅਗਲੀ ਕਾਰਵਾਈ ਵੀ ਕਰ ਰਹੀ ਹੈ। ਇਸ ਭਗੌੜੇ ਦਾ ਨਾਂਅ ਸੋਨੂ ਉਰਫ ਸਾਂਸੀ (26) ਹੈ ਜੋ ਕਿ ਦਿੱਲੀ ਦੇ ਮੰਗੋਲਪੁਰੀ ਇਲਾਕੇ ਦਾ ਰਹਿਣ ਵਾਲਾ ਹੈ।