ਸੋਨੀਆ ਗਾਂਧੀ ਦੀ ਕਿਤਾਬ, 1984 ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ -ਕਾਲਕਾ,ਕਾਹਲੋਂ
ਨਵੀਂ ਦਿੱਲੀ,11 ਨਵੰਬਰ(ਜਗਤਾਰ ਸਿੰਘ)- ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਜਾਰੀ ਵਿਵਾਦ ਦੇ ਮੱਦੇਨਜ਼ਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੇ ਵੀ 1984 ਦੀਆਂ ਘਟਨਾਵਾਂ ਬਾਰੇ ਸੋਨੀਆ ਨੂੰ ਸਵਾਲਾਂ ਦੇ ਘੇਰੇ ਵਿਚ ਖੜਾ ਕੀਤਾ ਹੈ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਇਸ ਮਾਮਲੇ ’ਚ ਗੁਮਰਾਹ ਕਰਨ ਲਈ ਸੋਨੀਆ ਗਾਂਧੀ ,ਸਿੱਖਾਂ ਅਤੇ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਕਿਤਾਬ ਰਾਹੀਂ ਸੋਨੀਆ ਗਾਂਧੀ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਹੈ।
ਨਵੀਂ ਦਿੱਲੀ,11 ਨਵੰਬਰ(ਜਗਤਾਰ ਸਿੰਘ)- ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਜਾਰੀ ਵਿਵਾਦ ਦੇ ਮੱਦੇਨਜ਼ਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੇ ਵੀ 1984 ਦੀਆਂ ਘਟਨਾਵਾਂ ਬਾਰੇ ਸੋਨੀਆ ਨੂੰ ਸਵਾਲਾਂ ਦੇ ਘੇਰੇ ਵਿਚ ਖੜਾ ਕੀਤਾ ਹੈ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਇਸ ਮਾਮਲੇ ’ਚ ਗੁਮਰਾਹ ਕਰਨ ਲਈ ਸੋਨੀਆ ਗਾਂਧੀ ,ਸਿੱਖਾਂ ਅਤੇ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ।ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਕਿਤਾਬ ਰਾਹੀਂ ਸੋਨੀਆ ਗਾਂਧੀ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਹੇ ਐਮਰਜੈਂਸੀ ਦੇ ਮਾਮਲੇ ਵਿਚ ਇੰਦਰਾ ਗਾਂਧੀ ਦਾ ਬਚਾਅ ਹੋਵੇ ਜਾਂ 1984 ਦੇ ਸਿੱਖ ਕਤਲੇਆਮ ਵਿਚ ਰਾਜੀਵ ਗਾਂਧੀ ਨੂੰ ਨਿਰਦੋਸ਼ ਸਾਬਤ ਕਰਨ ਦੀ ਕੋਸ਼ਿਸ਼ ,ਕਿਤਾਬ ਵਿਚ ਸੋਨੀਆ ਗਾਂਧੀ ਨੇ ਹਰ ਮਾਮਲੇ ਵਿਚ ਤੱਥਾਂ ਨੂੰ ਆਪਣੀ ਸਹੂਲਤ ਅਨੁਸਾਰ ਪੇਸ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੀ ਪੁਸਤਕ ਸਾਹਮਣੇ ਲਿਆਉਣਾ ਸਿਰਫ਼ ਇਕ ਸਾਹਿਤਕ ਯਤਨ ਨਹੀਂ, ਸਗੋਂ ਇਸ ਰਾਹੀਂ ਪੰਜਾਬ ਦੀ ਰਾਜਨੀਤੀ ਵਿਚ ਹਮਦਰਦੀ ਹਾਸਲ ਕਰਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਵੀ ਦਿਖਾਈ ਦਿੰਦੀ ਹੈ। ਪਰ ਸਿੱਖ ਕੌਮ ਇਤਿਹਾਸਕ ਸਚਾਈ ਅਤੇ ਆਪਣੇ ਨਾਲ ਹੋਏ ਅਨਿਆਂ ਨੂੰ ਭੁੱਲਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾ ਤਾਂ ਆਪਣੇ ਬੇਕਸੂਰ ਸ਼ਹੀਦਾਂ ਨੂੰ ਭੁੱਲੀ ਹੈ ਅਤੇ ਨਾ ਹੀ ਉਨ੍ਹਾਂ ਦੇ ਕਾਤਲਾਂ ਨੂੰ ਕਦੇ ਭੁੱਲੇਗੀ।