13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼੍ਰੋਮਣੀ ਭਗਤ ਰਵਿਦਾਸ ਨੂੰ ਸਮਰਪਿਤ ਹੋਈ ਰਾਸ਼ਟਰੀ ਗੋਸ਼ਟੀ

ਨਵੀਂ ਦਿੱਲੀ, 13 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਫਾਰ ਵੂਮੈਨ (ਦਿੱਲੀ ਯੂਨੀਵਰਸਿਟੀ) ਅਤੇ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸ਼੍ਰੋਮਣੀ ਭਗਤ ਰਵਿਦਾਸ ਨੂੰ ਸਮਰਪਿਤ ਰਾਸ਼ਟਰੀ ਗੋਸ਼ਟ ਕੀਤੀ ਗਈ, ਜਿਸ ਵਿਚ ਵਿਦਵਾਨਾਂ, ਖੋਜਾਰਥੀਆਂ ਤੇ ਹੋਰਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-11-2026
ਨਵੀਂ ਦਿੱਲੀ, 13 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਫਾਰ ਵੂਮੈਨ (ਦਿੱਲੀ ਯੂਨੀਵਰਸਿਟੀ) ਅਤੇ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸ਼੍ਰੋਮਣੀ ਭਗਤ ਰਵਿਦਾਸ ਨੂੰ ਸਮਰਪਿਤ ਰਾਸ਼ਟਰੀ ਗੋਸ਼ਟ ਕੀਤੀ ਗਈ, ਜਿਸ ਵਿਚ ਵਿਦਵਾਨਾਂ, ਖੋਜਾਰਥੀਆਂ ਤੇ ਹੋਰਾਂ ਨੇ ਭਾਗ ਲਿਆ। ਸ਼ੁਰੂ ਵਿਚ ਕਾਲਜ ਦੀ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਸਭ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਦੀਆਂ ਸਿੱਖਿਆਵਾਂ ਸਾਂਝੀਵਾਲਤਾ, ਕਿਰਤ ਅਤੇ ਆਪਸੀ ਪ੍ਰੇਮ ਦਾ ਸੰਦੇਸ਼ ਦਿੰਦੀਆਂ ਹਨ। ਡਾ. ਰਵਿੰਦਰ ਸਿੰਘ ਨੇ ਭਗਤ ਰਵਿਦਾਸ ਦੇ ਜੀਵਨ ਤੇ ਇਤਿਹਾਸਕ ਪੱਖਾਂ ਤੇ ਧਾਰਮਿਕ ਯਥਾਰਥ ’ਤੇ ਚਰਚਾ ਕੀਤੀ। ਡਾ. ਬਜਰੰਗ ਤਿਵਾਰੀ ਨੇ ਕਿਹਾ ਕਿ ਰਵਿਦਾਸ ਬਾਣੀ ਨਿਰਗੁਣ ਕਾਵਿ ਧਾਰਾ ਦਾ ਸਿਖ਼ਰ ਹੈ। ਡਾ. ਬੰਧਨਾ ਝਾਅ ਨੇ ਰਵਿਦਾਸ ਬਾਣੀ ਵਿਚਲੇ ਇਸਤਰੀ ਚਿੰਤਨ ਅਤੇ ਮਾਨਵਵਾਦੀ ਦ੍ਰਿਸ਼ਟੀਕੋਣ ਨੂੰ ਉਭਾਰਦਿਆਂ ਕਿਹਾ ਕਿ ਭਗਤ ਜੀ ਦੀ ਬਾਣੀ ਮਨੁੱਖੀ ਬਰਾਬਰੀ ਅਤੇ ਸਵੈਮਾਣ ਦੀ ਵਕਾਲਤ ਕਰਦੀ ਹੈ। ਡਾ. ਸੋਹਣ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭਗਤ ਰਵਿਦਾਸ ਜੀ ਦੇ 40 ਸ਼ਬਦਾਂ ਦੀ ਅਧਿਆਤਮਿਕ ਅਤੇ ਸਮਾਜਿਕ ਪ੍ਰਸੰਗਿਕਤਾ ਬਾਰੇ ਵਿਸਥਾਰ ਚਰਚਾ ਕੀਤੀ। ਇਸ ਤੋਂ ਇਲਾਵਾ ਹੋਰਨਾਂ ਵਿਦਵਾਨਾਂ ਨੇ ਆਪਣੇ ਵਿਚਾਰ ਰੱਖੇ। ਅਖਰ ਵਿਚ ਸਵਾਲ ਜਵਾਬ ਦਾ ਸੈਸ਼ਨ ਵੀ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਿਰਸਾ ਨੇ ਕੇਜਰੀਵਾਲ ਅਤੇ ਆਪ ’ਤੇ ਲਾਏ ਗੰਭੀਰ ਦੋਸ਼ ਅਗਲੀ ਖ਼ਬਰ ਬਹਿਕ ਖ਼ਾਸ, ਅਬੋਹਰ, ਸੁਰੇਸ਼ ਵਾਲਾ, ਫ਼ਾਜ਼ਿਲਕਾ ਸ਼ਹਿਰ ਤੇ ਜਲਾਲਾਬਾਦ ਤੱਕ ਫਾਇਰਿੰਗ ਦੀਆਂ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕ...
Ad Position 24