13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਧੂ-ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ ਕਿਸਾਨਾਂ ਤੇ ਨੌਜਵਾਨਾਂ ਲਈ ਲਾਹੇਵੰਦ-ਡਾ. ਗੁਰਮੇਲ ਸਿੰਘ

ਫ਼ਿਰੋਜ਼ਪੁਰ, 13 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ 3 ਤੋਂ 10 ਨਵੰਬਰ ਤੱਕ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ 24 ਸਿੱਖਿਆਰਥੀਆਂ ਨੇ ਭਾਗ ਲਿਆ। ਸਿਖਲਾਈ ਕੋਰਸ ਦੇ ਉਦਘਾਟਨੀ ਸੈਸ਼ਨ ਦੌਰਾਨ ਡਾ.

Ad Position 21
No active advertisement
ਮਧੂ-ਮੱਖੀ ਪਾਲਣ ਸੰਬੰਧੀ ਕਿਸਾਨਾਂ ਤੇ ਨੌਜਵਾਨਾਂ ਨੂੰ ਸਿਖਲਾਈ ਕੋਰਸ ਬਾਰੇ ਜਾਣਕਾਰੀ ਦੇਣ ਸਮੇਂ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ 14-11-2026
ਫ਼ਿਰੋਜ਼ਪੁਰ, 13 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ 3 ਤੋਂ 10 ਨਵੰਬਰ ਤੱਕ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ 24 ਸਿੱਖਿਆਰਥੀਆਂ ਨੇ ਭਾਗ ਲਿਆ। ਸਿਖਲਾਈ ਕੋਰਸ ਦੇ ਉਦਘਾਟਨੀ ਸੈਸ਼ਨ ਦੌਰਾਨ ਡਾ.ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਨੇ ਸਿੱਖਿਆਰਥੀਆਂ ਦਾ ਸਵਾਗਤ ਕਰਦਿਆਂ ਮਧੂ-ਮੱਖੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਕਿੱਤੇ ਰਾਹੀਂ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦੇ ਹਨ। ਕੋਰਸ ਕੋਆਰਡੀਨੇਟਰ ਡਾ.ਹਰਵਿੰਦਰ ਸਿੰਘ ਬੁੱਟਰ ਨੇ ਸਿਖਲਾਈ ਦੌਰਾਨ ਮਧੂ-ਮੱਖੀ ਪਾਲਣ ਦੀ ਮਹੱਤਤਾ, ਮਧੂ-ਮੱਖੀਆਂ ਦੀਆਂ ਵੱਖ-ਵੱਖ ਕਿਸਮਾਂ, ਬਕਸਿਆਂ ਦੀ ਚੋਣ, ਕਾਲੋਨੀਆਂ ਦੀ ਸੁਚੱਜੀ ਸਾਂਭ-ਸੰਭਾਲ, ਸ਼ਹਿਦ ਕੱਢਣ ਦੀ ਵਿਧੀ ਅਤੇ ਮੌਸਮ ਅਨੁਸਾਰ ਮਧੂ-ਮੱਖੀਆਂ ਦੀ ਦੇਖਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮਧੂ-ਮੱਖੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵੀ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਮੌਕੇ ਡਾ.ਭੱਲਣ ਸਿੰਘ ਸੇਖੋਂ ਨੇ ਮਧੂ-ਮੱਖੀਆਂ ਲਈ ਲੋੜੀਂਦੇ ਫੁੱਲ-ਫਲਾਕੇ ਅਤੇ ਫ਼ਸਲਾਂ ਵਿਚ ਪਰ-ਪਰਾਗਣ ਦੀ ਪ੍ਰਕਿਰਿਆ ਵਿਚ ਮਧੂ-ਮੱਖੀਆਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਡਾ.ਸਾਵਨ ਸ਼ਰਮਾ ਨੇ ਮਧੂ-ਮੱਖੀ ਪਾਲਣ ਨੂੰ ਸਵੈ-ਰੋਜ਼ਗਾਰ ਅਤੇ ਆਮਦਨ ਵਧਾਉਣ ਦੇ ਇਕ ਵਧੀਆ ਸਾਧਨ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸਿਖਲਾਈ ਕੋਰਸ ਦੇ ਹਿੱਸੇ ਵਜੋਂ ਸਿੱਖਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮਧੂ-ਮੱਖੀ ਪਾਲਣ ਯੂਨਿਟ ਦਾ ਵਿੱਦਿਅਕ ਦੌਰਾ ਵੀ ਕਰਵਾਇਆ ਗਿਆ। ਇਸ ਦੌਰਾਨ ਡਾ.ਅਮਿੱਤ ਚੌਧਰੀ ਨੇ ਮਧੂ-ਮੱਖੀਆਂ ਦੀਆਂ ਵੱਖ-ਵੱਖ ਕਿਸਮਾਂ ਦੀ ਪਛਾਣ, ਬਕਸਿਆਂ ਦੀ ਜਾਂਚ, ਸ਼ਹਿਦ ਅਤੇ ਪਰਾਗ ਦੀ ਸੰਭਾਲ, ਬੱਚਿਆਂ ਵਾਲੇ ਛੱਤਿਆਂ ਦੀ ਪਛਾਣ ਅਤੇ ਕਾਲੋਨੀਆਂ ਦੀ ਸਾਂਭ-ਸੰਭਾਲ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ। ਇਸ ਦੌਰੇ ਰਾਹੀਂ ਸਿੱਖਿਆਰਥੀਆਂ ਨੂੰ ਮਧੂ-ਮੱਖੀ ਪਾਲਣ ਦੇ ਕਿੱਤੇ ਨੂੰ ਨੇੜਿਉਂ ਸਮਝਣ ਅਤੇ ਵਿਹਾਰਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਸਿਖਲਾਈ ਕੋਰਸ ਦਾ ਮੁੱਖ ਮਕਸਦ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਮਧੂ-ਮੱਖੀ ਪਾਲਣ ਦੀ ਵਿਗਿਆਨਕ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਉਤਸ਼ਾਹਿਤ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਭੁੱਲਰ ਨੇ ਪਿੰਡ ਮੱਧਰੇ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 40 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਕੈਪ ਦੌਰਾਨ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸਮਾਜ ਸੇਵਾ ਦੀ ਦਿੱਤੀ ਸਿੱਖਿਆ
Ad Position 24