13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਿਲ੍ਹੇ ਵਿੱਚ ਹੁਣ ਤੱਕ 3,62,985 ਮੀਟ੍ਰਿਕ ਟਨ ਝੋਨੇ ਦੀ ਖਰੀਦ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕੁੱਲ 3,62,985 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਨੇ 99,171 ਮੀਟ੍ਰਿਕ ਟਨ, ਹੈਫੇਡ ਨੇ 1,88, 189 ਮੀਟ੍ਰਿਕ ਟਨ ਅਤੇ ਹਰਿਆਣਾ ਰਾਜ ਗੋਦਾਮ ਨਿਗਮ ਨੇ 75,625 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕੁੱਲ 3,62,985 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਨੇ 99,171 ਮੀਟ੍ਰਿਕ ਟਨ, ਹੈਫੇਡ ਨੇ 1,88, 189 ਮੀਟ੍ਰਿਕ ਟਨ ਅਤੇ ਹਰਿਆਣਾ ਰਾਜ ਗੋਦਾਮ ਨਿਗਮ ਨੇ 75,625 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ ਹੁਣ ਤੱਕ ਮੰਡੀਆਂ ਵਿੱਚੋਂ ਕੁੱਲ 2,62,335 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਹਰਵੀਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਤਹਿਤ ਹੁਣ ਤੱਕ ਕੁੱਲ 49,259 ਕਿਸਾਨਾਂ ਨੂੰ ਲਾਭ ਮਿਲਿਆ ਹੈ। ਇਨ੍ਹਾਂ ਵਿੱਚ ਖੁਰਾਕ ਅਤੇ ਸਪਲਾਈ ਵਿਭਾਗ ਰਾਹੀਂ 11,755 ਕਿਸਾਨ, ਹੈਫੇਡ ਰਾਹੀਂ 28,793 ਅਤੇ ਹਰਿਆਣਾ ਰਾਜ ਗੋਦਾਮ ਨਿਗਮ ਰਾਹੀਂ 8,711 ਕਿਸਾਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਾਲਾਂਵਾਲੀ ਅਨਾਜ ਮੰਡੀ ਵਿੱਚ ਸਭ ਤੋਂ ਵੱਧ 78,475 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਡੱਬਵਾਲੀ ਵਿੱਚ 63,107 ਮੀਟ੍ਰਿਕ ਟਨ, ਸਿਰਸਾ ਵਿੱਚ 27,789 ਮੀਟ੍ਰਿਕ ਟਨ, ਰੋੜੀ ਵਿੱਚ 16,590 ਮੀਟ੍ਰਿਕ ਟਨ, ਏਲਨਾਬਾਦ ਵਿੱਚ 11,933 ਮੀਟ੍ਰਿਕ ਟਨ, ਰਾਣੀਆ ਵਿੱਚ 9,047 ਮੀਟ੍ਰਿਕ ਟਨ, ਦੇਸੂ ਵਿੱਚ 19,47 ਮੀਟ੍ਰਿਕ ਟਨ ਝੋਨੇ ਦੀ ਖਰੀਦ ਦਰਜ ਕੀਤੀ ਗਈ ਹੈ। ਜ਼ਿਲ੍ਹੇ ਦੀਆਂ ਹੋਰ ਅਨਾਜ ਮੰਡੀਆਂ ਵਿੱਚ ਵੀ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਭਗੌੜੇ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਗੀਤਾ ਭਵਨ ਕਮੇਟੀ ਵੱਲੋਂ ਕੱਤਕ ਮਹੀਨੇ ਵਿੱਚ ਪ੍ਰਭਾਤ ਫੇਰੀ ਜਾਰੀ
Ad Position 24