13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ

ਫਤਿਹਾਬਾਦ, 13 ਨਵੰਬਰ (ਹਰਬੰਸ ਸਿੰਘ ਮੰਡੇਰ)- ਨੇੜਲੇ ਪਿੰਡ ਬੈਜਲਪੁਰ ’ਚ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਝੋਨੇ ਦੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗ ਗਈ।

Ad Position 21
No active advertisement
ਅਜੀਤ ਡੈਸਕ 14-11-2026
ਫਤਿਹਾਬਾਦ, 13 ਨਵੰਬਰ (ਹਰਬੰਸ ਸਿੰਘ ਮੰਡੇਰ)- ਨੇੜਲੇ ਪਿੰਡ ਬੈਜਲਪੁਰ ’ਚ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਝੋਨੇ ਦੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਰਿਹਾਇਸ਼ੀ ਇਲਾਕੇ ਦੇ ਬਿਲਕੁਲ ਨੇੜੇ ਵਾਪਰੀ, ਜਿਸ ਕਾਰਨ ਆਸ-ਪਾਸ ਦੇ ਖੇਤਰ ’ਚ ਦਹਿਸ਼ਤ ਅਤੇ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਪਿੰਡ ਵਾਸੀਆਂ ਦੀ ਚੌਕਸੀ ਅਤੇ ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ ਸਦਕਾ ਵੱਡੀ ਤਬਾਹੀ ਨੂੰ ਰੋਕ ਲਿਆ ਗਿਆ। ਜਾਣਕਾਰੀ ਅਨੁਸਾਰ ਟਰੈਕਟਰ ਡਰਾਈਵਰ ਝੋਨੇ ਦੀ ਪਰਾਲੀ ਜੋ ਪਿੰਡ ਮੋਚੀ ਚੌਬਾਰਾ ਦੇ ਨੇੜਲੇ ਖੇਤਾਂ ਤੋਂ ਇਕੱਠੀ ਕੀਤੀ ਗਈ ਸੀ, ਭੂਨਾ ’ਚ ਹਿਸਾਰ ਰੋਡ ’ਤੇ ਸਥਿਤ ਪਰਾਲੀ ਸਟੋਰੇਜ ਪੁਆਇੰਟ ’ ਤੇ ਲਿਜਾ ਰਿਹਾ ਸੀ। ਜਦੋਂ ਟਰੈਕਟਰ-ਟਰਾਲੀ ਪਿੰਡ ਬੈਜਲਪੁਰ ਦੀ ਫਿਰਨੀ ਤੋਂ ਲੰਘ ਰਹੀ ਸੀ ਤਾਂ ਟਰਾਲੀ ’ਚ ਲੱਦੀ ਪਰਾਲੀ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆ ਗਈ। ਸੰਪਰਕ ’ਚ ਆਉਂਦੇ ਹੀ ਚੰਗਿਆੜੀਆਂ ਨਿਕਲੀਆਂ, ਜਿਸ ਨਾਲ ਸੁੱਕੀ ਪਰਾਲੀ ਨੂੰ ਤੁਰੰਤ ਅੱਗ ਲੱਗ ਗਈ ਅਤੇ ਕੁਝ ਹੀ ਪਲਾਂ ’ਚ ਟਰਾਲੀ ’ਚੋਂ ਅੱਗ ਦੀਆਂ ਲਪਟਾਂ ਤੇ ਧੂੰਆਂ ਨਿਕਲਣ ਲੱਗਾ। ਪਿੰਡ ਵਾਸੀਆਂ ਨੇ ਤੁਰੰਤ ਪਾਣੀ ਅਤੇ ਮਿੱਟੀ ਦੀ ਵਰਤੋਂ ਕਰ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਬਾਅਦ ’ਚ ਸਾਵਧਾਨੀ ਵਜੋਂ ਅਤੇ ਅੱਗ ਦੇ ਦੁਬਾਰਾ ਭੜਕਣ ਦੇ ਖ਼ਤਰੇ ਨੂੰ ਖਤਮ ਕਰਨ ਲਈ ਸੁਲਗਦੀ ਹੋਈ ਪਰਾਲੀ ਨੂੰ ਟਰਾਲੀ ਸਮੇਤ ਪਿੰਡ ਦੇ ਸ਼ਮਸ਼ਾਨਘਾਟ ਪਿੱਛੇ ਖੁੱਲ੍ਹੀ ਥਾਂ ’ਤੇ ਲਿਜਾਇਆ ਗਿਆ, ਜਿੱਥੇ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਵਲੋਂ ਸਰਵ ਸਮਾਜ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦਾ ਸਨਮਾਨ ਅਗਲੀ ਖ਼ਬਰ ਸਰਵ ਸਮਾਜ ਸਭਾ ਨੇ ਮਾਰਕਿਟ ਕੰਪਲੈਕਸ ਬਣਾਉਣ ਦੀ ਮੰਗ ਨੂੰ ਲੈ ਕੇ ਭਾਜਪਾ ਸੂਬਾ ਪ੍ਰਧਾਨ ਨੂੰ ਪੱਤਰ ਸੌਂਪਿਆ
Ad Position 24