ਰਾਹ ਜਾਂਦੇ ਪ੍ਰਵਾਸੀ ਵਿਅਕਤੀ ਤੋਂ ਲੁੱਟੀ ਨਕਦੀ
ਚੁਗਿੱਟੀ/ ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)- ਸਥਾਨਕ ਕੋਟਰਾਮ ਦਾਸ ਰੇਲਵੇ ਫਾਟਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਰਾਹ ਜਾਂਦੇ ਇਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1200 ਰੁਪਏ ਦੀ ਨਕਦੀ ਲੁੱਟ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਵਾਲਾ ਮਹੌਲ ਬਣ ਗਿਆ।
ਚੁਗਿੱਟੀ/ ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)- ਸਥਾਨਕ ਕੋਟਰਾਮ ਦਾਸ ਰੇਲਵੇ ਫਾਟਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਰਾਹ ਜਾਂਦੇ ਇਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1200 ਰੁਪਏ ਦੀ ਨਕਦੀ ਲੁੱਟ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਵਾਲਾ ਮਹੌਲ ਬਣ ਗਿਆ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਪੀੜਤ ਵਿਅਕਤੀ ਕਹਿ ਰਿਹਾ ਸੀ ਕਿ ਉਹ ਕੋਟਰਾਮ ਦਾਸ ਤੋਂ ਕੰਮ ਦੇ ਸਿਲਸਿਲੇ ’ਚ ਗੁਰੂ ਨਾਨਕਪੁਰਾ ਮਾਰਕੀਟ ਵੱਲ ਨੂੰ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਉਕਤ ਰੇਲਵੇ ਫਾਟਕ ਦੇ ਲਾਗੇ ਪਹੁੰਚਿਆ ਤਾਂ ਐਕਟਿਵਾ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਰੋਕ ਲਿਆ ਤੇ ਧਮਕਾਉਂਦੇ ਹੋਏ ਉਸ ਕੋਲੋਂ 1200 ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਪੀੜਤ ਵਿਅਕਤੀ ਦੀ ਪਛਾਣ ਬਾਰੇ ਪਤਾ ਨਹੀਂ ਲੱਗ ਸਕਿਆ।