15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੋਡਲ ਅਫ਼ਸਰ ਵਲੋਂ ਈ.ਵੀ.ਐਮ. ਤੇ ਵੀਵੀਪੈਟ ਦੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ

ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਦੀ ਫਸਟ ਲੈਵਲ ਅੱਜ ਚੈਕਿੰਗ ਸ਼ੁਰੂ ਹੋ ਗਈ ਹੈ। ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਈ.

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਦੀ ਫਸਟ ਲੈਵਲ ਅੱਜ ਚੈਕਿੰਗ ਸ਼ੁਰੂ ਹੋ ਗਈ ਹੈ। ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਈ.ਵੀ.ਐਮ. ਨੋਡਲ ਅਫ਼ਸਰ ਆਸਾਮ ਸੁਲਕਸ਼ਣਾ ਬੋਰਪਾਤਰਾਗੋਈਆ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰ ਹਾਊਸ ਵਿਖੇ ਈ.ਵੀ.ਐਮ ਤੇ ਵੀਵੀਪੈਟ ਦੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ, ਸੀ.ਐਮ.ਐਫ.ਓ. ਰਜਮਨਦੀਪ ਕੌਰ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਈ.ਵੀ.ਐੱਮ. ਨੋਡਲ ਅਫ਼ਸਰ ਨੇ ਇਸ ਮੌਕੇ ਜਾਂਚ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਸ਼ੀਨਾਂ ਦੀ ਜਾਂਚ ਬਹੁਤ ਮਹੱਤਵਪੂਰਣ ਹੈ। ਫਸਟ ਲੈਵਲ ਚੈਕਿੰਗ ਦਾ ਕੰਮ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਇੰਜੀਨੀਅਰਾਂ ਵਲੋਂ ਕੀਤਾ ਜਾ ਰਿਹਾ ਹੈ। ਜਾਂਚ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਕਾਰਵਾਈ ਸੀ.ਸੀ.ਟੀ.ਵੀ. ਨਿਗਰਾਨੀ ਤੇ ਵੀਡੀਓਗ੍ਰਾਫੀ ਹੇਠ ਕੀਤੀ ਜਾ ਰਹੀ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਅਹਿਮ ਪ੍ਰਕਿਰਿਆ ਵਿਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ var di load ਅਗਲੀ ਖ਼ਬਰ ਮੰਮੜ ਖੇੜਾ ਨਹਿਰ ’ਚ ਪਾੜ ਪੈਣ ਨਾਲ 300 ਏਕੜ ਰਕਬੇ ’ਚ ਭਰਿਆ ਪਾਣੀ
Ad Position 24