17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਗੰਭੀਰ ਹੋਵੇ ਕੇਂਦਰ ਸਰਕਾਰ - ਪਰਮਜੀਤ ਸਿੰਘ‘ਵੀਰਜੀ’

ਨਵੀਂ ਦਿੱਲੀ,16 ਨਵੰਬਰ (ਜਗਤਾਰਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ । ਇਸੇ ਤਹਿਤ ‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈ ਚਾਰੇ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ।

Ad Position 21
No active advertisement
ਅਜੀਤ ਡੈਸਕ 17-11-2026
ਨਵੀਂ ਦਿੱਲੀ,16 ਨਵੰਬਰ (ਜਗਤਾਰਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ । ਇਸੇ ਤਹਿਤ ‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈ ਚਾਰੇ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਲੰਮੇ ਸਮੇਂ ਤੋਂ ਇਹ ਲਾਂਘਾ ਮੁੜ ਖੁੱਲਣ ਅਤੇ ਫਿਰ ਵਿੱਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਕਰਨ ਦੀ ਉਡੀਕ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਦਿਆਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਰਾਹ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਮਈ 2025 ਵਿੱਚ ਪਹਿਲਗਾਮ ਹਮਲੇ ਅਤੇ ‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਇਸ ਲਾਂਘੇ ਰਾਹੀਂ ਆਵਾਜਾਈ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀ ਗਈ ਸੀ ਅਤੇ ਕੇਂਦਰ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦੇ ਹੋਏ ਲਾਂਘੇ ਨੂੰ ਅਜੇ ਤੱਕ ਬੰਦ ਰੱਖਿਆ ਹੋਇਆ ਹੈ ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਰਿਆਂ ਨੂੰ ਸਮਰਥਨ ਕਰਨ ਚਾਹੀਦਾ ਹੈ : ਬ... ਅਗਲੀ ਖ਼ਬਰ ਛੱਠ ਪੂਜਾ ਦੌਰਾਨ ‘ਯਮੁਨਾ ਦੀ ਸਫ਼ਾਈ’ ਅਤੇ ‘ਜ਼ਹਿਰੀਲੀ ਝੱਗ’ ਨੂੰ ਲੈ ਕੇ ਆਪ ਤੇ ਭਾਜਪਾ ਵਿਚਕਾਰ ਸਿਆਸੀ ਤਕਰਾਰ
Ad Position 24